ਸਾਬਕਾ CM ਕੇਸੀਆਰ ਦੀ ਧੀ ਕੇ ਕਵਿਤਾ ਗ੍ਰਿਫ਼ਤਾਰ, ਜਾਣੋ ਕਾਰਨ

ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਅਤੇ MLC.K ਕਵਿਤਾ ਨੂੰ ED ਨੇ ਗ੍ਰਿਫ਼ਤਾਰ ਕਰ ਲਿਆ ਹੈ। ਕੇ.ਕਵਿਤਾ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਲਿਆਂਦਾ ਜਾ ਰਿਹਾ ਹੈ। ਦਸ ਦੇਈਏ ਕਿ ਈਡੀ ਨੇ ਹੈਦਰਾਬਾਦ ਵਿੱਚ ਬੀਆਰਐਸ ਨੇਤਾ ਦੇ ਘਰ ਛਾਪੇਮਾਰੀ ਕੀਤੀ ਸੀ। ਇਸ ਤੋਂ ਪਹਿਲਾਂ ਈਡੀ ਦੀ ਟੀਮ ਨੇ ਕੇ.ਕਵਿਤਾ ਦੇ ਘਰ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਈਡੀ ਟੀਮ ਦੇ ਨਾਲ ਇਨਕਮ ਟੈਕਸ ਅਧਿਕਾਰੀ ਵੀ ਮੌਜੂਦ ਸਨ। ਇੰਨਾ ਹੀ ਨਹੀਂ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀ ਵੀ ਈਡੀ ਟੀਮ ਦੇ ਨਾਲ ਸਨ।

ਜ਼ਿਕਰਯੋਗ ਹੈ ਕਿ ਈਡੀ ਦੇ ਇਸ ਛਾਪੇਮਾਰੀ ਤੋਂ ਪਹਿਲਾਂ ਕਵਿਤਾ ਜਾਂਚ ਏਜੰਸੀ ਦੇ ਕਈ ਵਾਰ ਸੰਮਨ ਭੇਜਣ ਦੇ ਬਾਵਜੂਦ ਵੀ ਪੇਸ਼ ਨਹੀਂ ਹੋਈ ਸੀ। ਇਸ ਤੋਂ ਪਹਿਲਾਂ ਈਡੀ ਨੇ ਕਵਿਤਾ ਤੋਂ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ‘ਚ ਵੀ ਪੁੱਛਗਿੱਛ ਕੀਤੀ ਸੀ। ਈਡੀ ਨੇ ਦਾਅਵਾ ਕੀਤਾ ਸੀ ਕਿ ਕਵਿਤਾ ਸ਼ਰਾਬ ਵਪਾਰੀਆਂ ਦੀ ਲੌਬੀ ‘ਸਾਊਥ ਗਰੁੱਪ’ ਨਾਲ ਜੁੜੀ ਹੋਈ ਸੀ, ਜੋ 2021-22 ਲਈ ਦਿੱਲੀ ਆਬਕਾਰੀ ਨੀਤੀ ਵਿੱਚ ਵੱਡੀ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਸੀ।

Advertisement