ਸਾਵਧਾਨ! ਮੀਂਹ ਅਤੇ ਤੂਫਾਨ ਦਾ ਅਲਰਟ ਹੋਇਆ ਜਾਰੀ

ਦੇਸ਼ ਦੇ ਮੈਦਾਨੀ ਹਿੱਸਿਆਂ ਤੋਂ ਠੰਡ ਦਾ ਪ੍ਰਭਾਵ ਖਤਮ ਹੋ ਗਿਆ ਹੈ। ਉੱਤਰੀ ਅਤੇ ਪੂਰਬੀ ਰਾਜਾਂ ਵਿਚ ਤਾਪਮਾਨ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਸਮੀ ਹਾਲਾਤ ਵੀ ਤੇਜ਼ੀ ਨਾਲ ਬਦਲਣ ਲੱਗੇ ਹਨ।

ਇਧਰ, ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਖਾਸ ਤੌਰ ‘ਤੇ ਉੱਤਰ-ਪੂਰਬੀ ਅਤੇ ਪੂਰਬੀ ਭਾਰਤ ਵਿੱਚ ਤੂਫ਼ਾਨ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮੱਧ ਭਾਰਤ ਦੇ ਕਈ ਇਲਾਕਿਆਂ ‘ਚ ਬਾਰਿਸ਼ ਦਰਜ ਕੀਤੀ ਗਈ ਸੀ। ਇਸ ਦੌਰਾਨ ਧੂੜ ਭਰੀ ਹਨੇਰੀ ਦੀ ਵੀ ਸੰਭਾਵਨਾ ਹੈ। 26 ਤੋਂ 28 ਮਾਰਚ ਤੱਕ ਪੰਜਾਬ ਦੇ ਕੁਝ ਹਿੱਸਿਆਂ, ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

Advertisement