ਸਿਆਸਤ ‘ਚ ਹੋ ਸਕਦੀ ਵੱਡੀ ਹਲਚੱਲ! ਦਿੱਲੀ ਪਹੁੰਚੇ ਕਾਂਗਰਸੀ MP

ਪੰਜਾਬ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣਾਂ ਲੜਨ ਦੇ ਇੱਛੁਕ ਨੇਤਾਵਾਂ ਨੇ ਦਿੱਲੀ ਵਿਚ ਡੇਰੇ ਪਾ ਦਿੱਤੇ ਹਨ। ਨੇਤਾ ਟਿਕਟ ਲੈਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਪਾਰਟੀ ਕਦੇ ਵੀ ਪੰਜਾਬ ਤੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਹਾਲਾਂਕਿ ਕਈ ਸੀਟਾਂ ‘ਤੇ ਉਮੀਦਵਾਰ ਦੇਣ ਲਈ ਪਾਰਟੀ ਹਾਈਕਮਾਨ ਨੂੰ ਵੀ ਬਹੁਤ ਮਿਹਨਤ ਕਰਨੀ ਪੈ ਰਹੀ ਹੈ। ਇਸ ਦਰਮਿਆਨ ਕਾਂਗਰਸ ਦੇ ਪੰਜਾਬ ਦੇ ਸਾਂਸਦ ਮਨੀਸ਼ ਤਿਵਾੜੀ, ਅਮਰ ਸਿੰਘ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ ਤੇ ਜਸਬੀਰ ਸਿੰਘ ਡਿੰਪਾ ਨੇ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ।

ਦਸਿਆ ਜਾ ਰਿਹਾ ਹੈ ਕਿ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿਚ ਹਨ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਐੱਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਦਿੱਲੀ ਜਾ ਕੇ ਆਏ ਹਨ। ਇਸ ਤੋਂ ਇਲਾਵਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ, ਰਾਣਾ ਗੁਰਜੀਤ ਸਿੰਘ ਵੀ ਦਿੱਲੀ ਵਿਚ ਹਨ।

Advertisement