ਸੁਪਰੀਮ ਕੋਰਟ ਨੇ ਦੇਸ਼ ਭਰ ਵਿੱਚ ਬੁਲਡੋਜ਼ਰ ਦੀ ਕਾਰਵਾਈ ਤੇ ਲਗਾਈ ਪਾਬੰਦੀ

ਸੁਪਰੀਮ ਕੋਰਟ ਨੇ ਦੇਸ਼ ਭਰ ‘ਚ ਬੁਲਡੋਜ਼ਰ ਦੀ ਕਾਰਵਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ। ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਕਿ ਅਗਲੀ ਸੁਣਵਾਈ ਤੱਕ ਸਾਡੀ ਇਜਾਜ਼ਤ ਲੈ ਕੇ ਹੀ ਕਾਰਵਾਈ ਕੀਤੀ ਜਾਵੇ।

ਹਾਲਾਂਕਿ ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਹਦਾਇਤ ਸੜਕਾਂ, ਫੁੱਟਪਾਥ ਜਾਂ ਰੇਲਵੇ ਲਾਈਨਾਂ ਨੂੰ ਰੋਕ ਕੇ ਕੀਤੇ ਗਏ ਗੈਰ-ਕਾਨੂੰਨੀ ਨਿਰਮਾਣ ‘ਤੇ ਲਾਗੂ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਾਰੀਆਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਬੁਲਡੋਜ਼ਰ ਦੀ ਕਾਰਵਾਈ ਨੂੰ ਲੈ ਕੇ ਦੇਸ਼ ਭਰ ‘ਚ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਬਣਾਏਗੀ।

Advertisement