ਹੁਣ ਲਹਿੰਦੇ ਪੰਜਾਬ ਦੇ ਸਕੂਲਾਂ ਵੀ ਪੜ੍ਹਾਈ ਜਾਵੇਗੀ ਪੰਜਾਬੀ, CM ਨੇ ਕੀਤਾ ਐਲਾਨ

ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਕੂਲਾਂ ’ਚ ਪੰਜਾਬੀ ਨੂੰ ਵਿਸ਼ੇ ਵਜੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਦਾ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਵਾਗਤ ਕੀਤਾ ਗਿਆ ਹੈ।

ਇਹ ਐਲਾਨ CM ਮਰੀਅਮ ਨਿਵਾਜ ਵੱਲੋਂ ਅਲ ਹਮਰਾ ਹਾਲ ਵਿਖੇ ਹੋਏ ਸਮਾਰੋਹ ਦੌਰਾਨ ਕੀਤਾ ਗਿਆ। ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿਖਾਉਣ ਲਈ ਉਤਸ਼ਾਹਤ ਕੀਤਾ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ’ਚ ਸਭਿਆਚਾਰਕ ਪਛਾਣ ਦੀ ਭਾਵਨਾ ਪੈਦਾ ਕਰਨ ਤਾਂ ਜੋ ਭਾਸ਼ਾ ਨੂੰ ਅਗਿਆਨਤਾ ’ਚ ਜਾਣ ਤੋਂ ਰੋਕਿਆ ਜਾ ਸਕੇ।

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਲਹਿੰਦੇ ਪੰਜਾਬ ਵਿਚ ਪੰਜਾਬੀ ਪੜ੍ਹਾਉਣ ਦਾ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ, ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ ਪਰ ਹੁਣ ਉਨ੍ਹਾਂ ਨੇ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੰਜਾਬੀ ਪੜ੍ਹਾਉਣੀ ਲਾਜ਼ਮੀ ਕਰ ਦਿੱਤੀ ਹੈ।

Advertisement