18 ਸਾਲ ਤੋਂ ਘੱਟ ਉਮਰ ਦੇ ਲੋਕ ਨਹੀਂ ਕਰ ਸਕਣਗੇ ਵਿਆਹ ! Sikh Marriage Act ‘ਚ ਬਦਲਾਅ ਦੀ ਤਿਆਰੀ

ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਹੈ ਕਿ ਸੂਬਾਈ ਸਿੱਖ ਐਕਟ ‘ਚ ਕੁਝ ਬਦਲਾਅ ਕੀਤੇ ਜਾਣਗੇ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਵਿਆਹ ਕਰਨ ਦੇ ਅਯੋਗ ਮੰਨੇ ਜਾਣਗੇ।

 ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਰਮੇਸ਼ ਸਿੰਘ ਨੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਾਕਿਸਤਾਨ ਸਿੱਖ ਐਕਟ ‘ਚ ਨਵੀਆਂ ਸੋਧਾਂ ਘੱਟ ਗਿਣਤੀ ਭਾਈਚਾਰੇ ਦੇ ਹੱਕ ‘ਚ ਹੋਣ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪਾਕਿਸਤਾਨ ‘ਚ ਅਸੀਂ ਸਿੱਖ ਧਾਰਮਿਕ ਤੇ ਨਾਗਰਿਕ ਕਾਨੂੰਨਾਂ ਦੀ ਪਾਲਣਾ ਕਰਦੇ ਹਾਂ ਅਤੇ ਸਾਡੀ ਗਿਣਤੀ 15 ਹਜ਼ਾਰ ਤੋਂ ਵੀ ਘੱਟ ਹੈ। ਪਾਕਿਸਤਾਨ ‘ਚ 18 ਸਾਲ ਤੋਂ ਘੱਟ ਉਮਰ ਦਾ ਵਿਆਹ ਘੱਟ ਗਿਣਤੀ ਮੁੱਦਾ ਨਹੀਂ ਹੈ, ਦੱਖਣੀ ਪੰਜਾਬ, ਸਿੰਧ ਅਤੇ ਸਾਰੇ ਪੇਂਡੂ ਖੇਤਰਾਂ ‘ਚ 18 ਸਾਲ ਤੋਂ ਘੱਟ ਉਮਰ ਦਾ ਵਿਆਹ ਆਮ ਗੱਲ ਹੈ। ਪਰ ਸਿੱਖ ਜਾਂ ਹਿੰਦੂ ਜਾਂ ਕਿਸੇ ਹੋਰ ਸਮਾਜ ਵਿੱਚ ਅਜਿਹਾ ਨਹੀਂ ਹੈ।

Advertisement