19 ਜੂਨ ਨੂੰ ਬੱਸਾਂ ਦਾ ਰਹੇਗਾ ਚੱਕਾ ਜਾਮ, ਪੜ੍ਹੋ ਪੂਰੀ ਖ਼ਬਰ

ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ ਯੂਨੀਅਨ 25/11 ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਮਨੇਜਮੈਂਟ ਨਾਲ ਜੰਥੇਬੰਦੀ ਦੀ 09/02/2024 ਨੂੰ ਮੀਟਿੰਗ ਹੋਈ ਸੀ ਜਿਸ ਵਿੱਚ ਸਰਕਾਰ ਅਤੇ ਮਨੇਜਮੈਂਟ ਨੇ ਕੱਚੇ ਮੁਲਾਜਮਾਂ ਦੀਆਂ ਮੰਗਾ ਦਾ ਹੱਲ ਕਰਨ ਦੇ ਲਈ 2 ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਪਰ ਉਸ ਤੋਂ ਬਾਅਦ 15/05/2024 ਨੂੰ ਸੰਘਰਸ ਦੁਆਰਾ ਮਨੇਜਮੈਂਟ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਮਨੇਜਮੈਂਟ ਅਤੇ ਸਰਕਾਰ ਵੱਲੋਂ ਕਮੇਟੀ ਸਥਾਪਿਤ ਕੀਤੀ ਗਈ ਜਿਸ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪਾਲਸੀ ਬਣਾਈ ਜਾਵੇਗੀ।

ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਕੀਤੀ ਜਾਵੇਗੀ ਅਤੇ ਵਰਕਰ ਮਾਰੂ ਕੰਡੀਸ਼ਨਾ ਨੂੰ ਰੱਦ ਕੀਤਾ ਜਾਵੇਗਾ ਜਿਸ ਕਮੇਟੀ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਲਗਦਾ ਮਨੇਜਮੈਂਟ ਵੀ ਸਮਾਂ ਹੀ ਲਗਾਉਂਦੀ ਨਜ਼ਰ ਆ ਰਹੀ ਹੈ। ਇਸੇ ਕਰਕੇ ਪੰਜਾਬ ਸਰਕਾਰ ਨੂੰ ਲੋਕ ਸਭਾ ਚੋਣਾਂ ਵਿਚ ਹਾਰ ਦਾ ਮੂੰਹ ਦੇਖਣਾ ਪਿਆ ਆਮ ਜਨਤਾ ਅਤੇ ਕੱਚੇ ਮੁਲਾਜਮਾਂ ਪੰਜਾਬ ਸਰਕਾਰ ਤੋ ਦੁਖੀ ਹਨ ਕਿਉੰ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਵਿਚ ਬਦਲਾਅ ਲੈਕੇ ਆਉਣ ਦਾ ਨਾਅਰਾ ਬੁਲੰਦ ਕੀਤਾ ਸੀ ਪਰ ਮੌਜੂਦਾ ਸਰਕਾਰ ਨੇ ਕੋਈ ਕੰਮ ਲੋਕ ਹਿਤ ਵਿਚ ਨਹੀਂ ਕੀਤਾ ਜਿਸ ਦਾ ਖਮਿਆਜ਼ਾ ਸਰਕਾਰ ਨੂੰ ਇਸ ਚੋਣਾਂ ਵਿੱਚ ਭੁਗਤਣਾ ਪਿਆ ।

ਸ਼ਮਸ਼ੇਰ ਸਿੰਘ ਸੂਬਾ ਸੈਕਟਰੀ ਅਤੇ ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਬੋਲਦਿਆਂ ਕਿਹਾ ਕਿ ਅੱਜ ਲਗਭਗ 14 ਜੂਨ ਹੋ ਚੁੱਕੀ ਹੈ ਪਰ ਹੁਣ ਤੱਕ ਪਨਬਸ ਦੀ ਮਨੇਜਮੈਂਟ ਵੱਲੋਂ ਕੱਚੇ ਮੁਲਾਜ਼ਮਾਂ ਦੀ ਤਨਖਾਹ ਦਾ ਕੋਈ ਵੀ ਇੰਤਜ਼ਾਮ ਨਹੀ ਕੀਤਾ ਗਿਆ ਠੇਕੇਦਾਰ ਵੱਲੋਂ ਪਿੱਛਲਾ ਕਰੋੜਾਂ ਰੁਪਏ ਮੁਲਾਜ਼ਮਾਂ ਦਾ EPF ਜਮਾਂ ਨ੍ਹੀ ਕਰਵਾਇਆ ਗਿਆ ਮੁਲਾਜ਼ਮਾਂ ਦੇ ਪੈਸੇ ਦੀ ਠੇਕੇਦਾਰ ਵੱਲੋਂ ਦੁਰਵਰਤੋਂ ਕੀਤੀ ਜਾਂਦੀ ਹੈ ਮਨੇਜਮੈਂਟ ਵੱਲੋਂ ਕੋਈ ਵੀ ਠੇਕੇਦਾਰ ਦਾ ਠੋਸ ਹੱਲ ਨਹੀਂ ਕੱਢਿਆ ਜਾ ਰਿਹਾ ਜਿਸ ਦੇ ਨਾਲ ਆਮ ਵਰਕਰਾਂ ਦਾ ਸ਼ੋਸਣ ਹੋ ਰਿਹਾ ਹੈ । ਘੱਟ ਤਨਖਾਹ ਤੇ 12-12 ਘੰਟੇ ਕੰਮ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਜਾਂਦੀ ਮੁਲਾਜ਼ਮਾਂ ਦੇ ਘਰਾਂ ਦੇ ਗੁਜ਼ਾਰੇ ਮੁਸ਼ਕਲ ਹੋ ਜਾਂਦੇ ਹਨ ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਹੈ ਜੇਕਰ ਸਮੇਂ 19 ਜੂਨ ਤੱਕ ਤਨਖਾਹ ਨਾ ਪਈ ਗਈ ਤਾਂ ਪਹਿਲੇ ਟਾਇਮ ਤੋ ਡਿੱਪੂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।

Advertisement