31 ਮਾਰਚ ਤੋਂ ਸ਼ੁਰੂ ‘ਹੋਣਗੀਆਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ

ਦੋਆਬੇ ਦੇ ਲੋਕਾਂ ਲਈ ਖੁਸ਼ਖਬਰੀ ਹੈ। 31 ਮਾਰਚ ਤੋਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਦਾ ਤਹਿ ਧੰਨਵਾਦ ਕੀਤਾ।

ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਵਰਚੂਅਲੀ 115 ਕਰੋੜ ਦੀ ਲਾਗਤ ਨਾਲ ਆਦਮਪੁਰ ਏਅਰਪੋਰਟ ਦਾ ਉਦਘਾਟਨ ਕੀਤਾ ਸੀ। ਕੋਰੋਨਾ ਕਾਲ ਤੋਂ ਆਦਮਪੁਰ ਏਅਰਪੋਰਟ ਤੋਂ ਉਡਾਣਾ ਬੰਦ ਸਨ, ਜਿਸ ਕਾਰਨ ਪੰਜਾਬ ਖਾਸ ਕਰਕੇ ਦੁਆਬਾ ਖੇਤਰ ਦੇ ਲੋਕ ਬਹੁਤ ਪ੍ਰੇਸ਼ਾਨ ਸਨ। ਜਨਤਾ ਦੀ ਇਸ ਮੰਗ ਨੂੰ ਵੇਖਦਿਆਂ ਹੋਇਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਲਗਾਤਾਰ ਚਿੱਠੀਆਂ ਅਤੇ ਵਿਸ਼ੇਸ਼ ਤੌਰ ‘ਤੇ ਮਿਲ ਕੇ ਆਦਮਪੁਰ ਏਅਰਪੋਰਟ ਚਲਾਉਣ ਲਈ ਯਤਨ ਕਰ ਰਹੇ ਸਨ। ਪੰਜਾਬੀਆਂ ਦੀ ਲੰਬੇ ਸਮੇਂ ਦੀ ਇਸ ਮੰਗ ਨੂੰ ਪ੍ਰਧਾਨ ਮੰਤਰੀ ਜੀ ਸ਼੍ਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਸਵੀਕਾਰ ਕੀਤਾ ਅਤੇ ਆਦਮਪੁਰ ਤੋਂ ਚੱਲਣ ਵਾਲੀ ਉਡਾਣ ਨੂੰ ਹਰੀ ਝੰਡੀ ਦੇ ਦਿੱਤੀ।

Advertisement