ਕਿਸਾਨ ਆਗੂ ਨੇ ਕਾਲੇ ਕੱਪੜੇ ਪਾ ਵਿਧਾਨ ਸਭਾ ਬਾਹਰ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ

ਬਿਆਸ ਦਰਿਆ ‘ਤੇ ਹੋ ਰਹੇ ਕਬਜ਼ੇ ਨੂੰ ਲੈ ਕੇ ਕਿਸਾਨ ਆਗੂ ਬਲਦੇਵ ਸਿੰਘ ਸਰਸਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਬਿਆਸ ਦਰਿਆ ਦੇ ਵਹਾਅ ਨੂੰ ਬਦਲਣ ਵਾਲੇ ਗੁਰਿੰਦਰ ਸਿੰਘ ਢਿੱਲੋਂ ਦੇ ਖਿਲਾਫ ਸਿਰਸਾ ਵੱਲੋਂ ਵੱਡਾ ਮੋਰਚਾ ਖੋਲ੍ਹਣ ਦੀ ਗੱਲ ਕੀਤੀ ਜਾ ਰਹੀ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਬਾਰ-ਬਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਵੀ ਡੇਰਾ ਮੁਖੀ ਗੁਰਿੰਦਰ ਢਿੱਲੋਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਦੇ ਚੱਲਦਿਆਂ ਹੁਣ ਉਹਨਾਂ ਵੱਲੋਂ ਵਿਧਾਨ ਸਭਾ ਸੈਸ਼ਨ ਦੇ ਦੌਰਾਨ ਕਾਲੇ ਕੱਪੜੇ ਪਾ ਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।

ਦਸ ਦੇਈਏ ਕਿ ਸਿਰਸਾ ਨੇ ਕਿਹਾ ਕਿ ਲੰਮੇ ਚਿਰ ਤੋਂ ਉਹਨਾਂ ਵੱਲੋਂ ਮਾਣਯੋਗ ਕੋਰਟ ਦਾ ਸਹਾਰਾ ਲੈ ਕਿ ਬਿਆਸ ਦੇ ਮੁਖੀ ਦੇ ਖਿਲਾਫ ਆਪਣੀ ਮੁਹਿੰਮ ਛੇੜੀ ਹੋਈ ਹੈ ਅਤੇ ਅਸੀਂ ਉਨੀਂ ਦੇਰ ਤੱਕ ਬਿਆਸ ਮੁਖੀ ਦਾ ਖਹਿੜਾ ਨਹੀਂ ਛੱਡਾਂਗੇ, ਜਿੰਨੀ ਦੇਰ ਤੱਕ ਉਸ ਵੱਲੋਂ ਕੀਤੇ ਗਏ ਬਿਆਸ ਦਰਿਆ ਤੇ ਜਬਰੀ ਕਬਜ਼ਿਆਂ ਨੂੰ ਛੱਡਿਆ ਨਹੀਂ ਜਾਂਦਾ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਬਾਰ-ਬਾਰ ਪੱਤਰ ਲਿਖੇ ਜਾਣ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ‘ਚ ਸਭ ਤੋਂ ਵੱਡਾ ਕਾਰਨ ਹੈ ਕਿ ਗੁਰਿੰਦਰ ਸਿੰਘ ਢਿੱਲੋ ਉੱਪਰ ਸਿਆਸੀ ਸ਼ਾਹ ਹੋਣਾ।

Advertisement