ਪੰਜਾਬ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ, ਜਾਣੋ ਕੀ ਹੈ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਲਗਾਤਾਰ ਉਤਰਾਅ ਚੜ੍ਹਾਅ ਜਾਰੀ ਹੈ। ਹੁਣ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ । ਅੱਜ ਯਾਨੀ ਕਿ ਬੁੱਧਵਾਰ ਨੂੰ ਬ੍ਰੈਂਟ ਕਰੂਡ 81.97 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਜਿਸ ਦਾ ਅਸਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਨਜ਼ਰ ਆ ਰਿਹਾ ਹੈ । ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਗੌਰਤਲਬ ਹੈ ਕਿ ਤੇਲ ਕੰਪਨੀਆਂ ਵੱਲੋਂ ਜਾਰੀ ਨਵੀਆਂ ਕੀਮਤਾਂ ਅਨੁਸਾਰ ਪੰਜਾਬ ਵਿੱਚ ਪੈਟ੍ਰੋਲ 51 ਪੈਸੇ ਤੇ ਡੀਜ਼ਲ 48 ਪੈਸੇ ਸਸਤਾ ਹੋਇਆ ਹੈ । ਇਸ ਸਤੋਂ ਇਲਾਵਾ ਛੱਤੀਸਗੜ੍ਹ ਅਤੇ ਕਰਨਾਟਕ ਵਿੱਚ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਹਾਲਾਂਕਿ, ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਅਸਾਮ ਸਮੇਤ ਕੁਝ ਰਾਜਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ । ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

Advertisement