ਮੌਸਮ ਮੁੜ ਬਦਲੇਗਾ! ਭਾਰੀ ਮੀਂਹ ਤੇ ਬਰਫਬਾਰੀ ਦਾ ਅਲਰਟ ਜਾਰੀ

ਇਕ ਵਾਰ ਫਿਰ ਤੋਂ ਮੌਸਮ ਕਰਵਟ ਲੈਣ ਵਾਲਾ ਹੈ। ਭਾਰੀ ਮੀਂਹ ਦਾ ਅਲਰਟ ਜਾਰੀ ਹੋ ਚੁੱਕਾ ਹੈ। ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਕੁਝ ਦਿਨ ਰਾਤ ਵੇਲੇ ਠੰਢ ਮਹਿਸੂਸ ਹੋਏਗੀ। ਇਸ ਦਾ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਜਾ ਰਹੀ ਬਰਫਬਾਰੀ ਹੈ। ਇਹ ਬਰਫਬਾਰੀ 10 ਤੋਂ 12 ਮਾਰਚ ਤੱਕ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਉੱਤਰੀ ਭਾਰਤ ਵਿੱਚ ਮੁੜ ਵੈਸਟਰਨ ਡਿਸਰਬੈਂਸ ਐਕਟਿਵ ਹੋ ਰਹੀ ਹੈ ਜਿਸ ਕਰਕੇ ਮੌਸਮ ਵਿੱਚ ਬਦਲਾਅ ਨਜ਼ਰ ਆਏਗਾ।

ਮੌਸਮ ਵਿਭਾਗ ਮੁਤਾਬਕ ਅੱਜ ਤੋਂ ਅਗਲੇ ਦੋ ਦਿਨ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਵੇਲੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈ ਵੀ ਰਿਹਾ ਹੈ। ਆਉਣ ਵਾਲੇ 72 ਘੰਟਿਆਂ ‘ਚ ਮੌਸਮ ‘ਚ ਬਦਲਾਅ ਹੋਵੇਗਾ। ਆਈਐਮਡੀ ਨੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇੱਕ ਹੋਰ ਪੱਛਮੀ ਗੜਬੜੀ 10 ਮਾਰਚ ਨੂੰ ਪੱਛਮੀ ਹਿਮਾਲੀਅਨ ਖੇਤਰ ਨਾਲ ਟਕਰਾਉਣ ਵਾਲੀ ਹੈ। ਪੱਛਮੀ ਗੜਬੜੀ ਕਾਰਨ 10 ਤੋਂ 12 ਮਾਰਚ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਮੁੜ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਦਸ ਦੇਈਏ ਕਿ ਹਿਮਾਚਲ, ਉੱਤਰਾਖੰਡ ਵਿੱਚ ਬਰਫ਼ਬਾਰੀ ਤੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ-ਪੱਛਮੀ ਹਿਮਾਲੀਅਨ ਖੇਤਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ ਜਿਸ ਕਾਰਨ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 60 ਘੰਟਿਆਂ ਦੇ ਅੰਦਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਇੱਕ ਵਾਰ ਫਿਰ ਤੇਜ਼ ਗਰਜ ਤੇ ਮੀਂਹ ਸਮੇਤ ਭਾਰੀ ਬਰਫ਼ਬਾਰੀ ਹੋਵੇਗੀ।

Advertisement