ਆਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਦਾ ਸੁਪਰਡੈਂਟ ਗ੍ਰਿਫ਼ਤਾਰ

ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ ਦੇ ਸੁਪਰਡੈਂਟ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ‘ਵਾਰਿਸ ਪੰਜਾਬ ਦੇ ਮੈਂਬਰਾਂ ਅਤੇ ਅੰਮ੍ਰਿਤਪਾਲ ਸਿੰਘ ਦੀ ਮਦਦ ਕਰਨ ਦੇ ਦੋਸ਼ ‘ਚ ਸੁਪਰਡੈਂਟ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਇਹ ਗ੍ਰਿਫਤਾਰੀ ‘ਵਾਰਿਸ ਪੰਜਾਬ ਦਿਵਸ’ ਨਾਲ ਜੁੜੇ ਕੈਦੀਆਂ ਦੇ ਕਬਜ਼ੇ ‘ਚੋਂ ਸਮਾਰਟ ਫੋਨ ਸਮੇਤ ਇਲੈਕਟ੍ਰਾਨਿਕ ਯੰਤਰ ਜ਼ਬਤ ਕਰਨ ਦੇ ਸਬੰਧ ‘ਚ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਅਧਿਕਾਰੀ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਨੂੰ ਲਾਪਰਵਾਹੀ ਲਈ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਉਹ ਡਿਬਰੂਗੜ੍ਹ ਸਦਰ ਥਾਣੇ ‘ਚ ਹਨ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਪਿਛਲੇ ਮਹੀਨੇ ਜੇਲ੍ਹ ‘ਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਕੈਦੀਆਂ ਦੇ ਸੈੱਲ ‘ਚੋਂ ਇਲੈਕਟ੍ਰਾਨਿਕ ਗੈਜੇਟਸ ਸੈੱਲ ਜ਼ਬਤ ਕਰਨ ਦੇ ਸਬੰਧ ‘ਚ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਕਬਜ਼ੇ ‘ਚੋਂ ਜ਼ਬਤ ਕੀਤੇ ਗਏ ਉਪਕਰਨਾਂ ‘ਚ ਸਿਮ ਕਾਰਡ ਵਾਲਾ ਸਮਾਰਟਫ਼ੋਨ, ਇਕ ਕੀਪੈਡ ਫ਼ੋਨ, ਕੀਬੋਰਡ ਵਾਲਾ ਟੀਵੀ ਰਿਮੋਟ, ਜਾਸੂਸੀ-ਕੈਮਰਾ ਪੈੱਨ, ਪੈਨ-ਡਰਾਈਵ, ਇੱਕ ਬਲੂਟੁੱਥ ਹੈੱਡਫ਼ੋਨ ਤੇ ਸਪੀਕਰ ਸ਼ਾਮਲ ਸਨ।

Advertisement