ਚੋਣ ਕਮਿਸ਼ਨ ਦਾ ਵੱਡਾ ਐਕਸ਼ਨ,7 ਉਮੀਦਵਾਰ ਅਗਲੇ 3 ਸਾਲਾਂ ਲਈ ਅਯੋਗ ਕਰਾਰ

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਦੇ 7 ਉਮੀਦਵਾਰ ਅਯੋਗ ਕਰਾਰ ਦਿੱਤਾ ਗਿਆ ਹੈ ਤੇ ਉਹ ਅਗਲੇ 3 ਸਾਲ ਤੱਕ ਚੋਣ ਨਹੀਂ ਲੜ ਸਕਦੇ ਹਨ। ਇਹ ਉਹ ਉਮੀਦਵਾਰ ਹਨ ਜਿਨ੍ਹਾਂ ਨੇ ਤੈਅ ਸੀਮਾ ਵਿਚ ਆਪਣੇ ਚੋਣ ਖਰਚਾ ਦਾ ਵੇਰਵਾ ਚੋਣ ਕਮਿਸ਼ਨ ਨੂੰ ਨਹੀਂ ਦਿੱਤਾ। ਚੋਣ ਅਧਿਕਾਰੀ ਸਿਬਿਨ ਸੀ ਨੇ ਦਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 78 ਅਨੁਸਾਰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਅੱਗੇ ਪੇਸ਼ ਨਹੀਂ ਕੀਤੇ। ਇਸ ਕਾਰਨ ਇਨ੍ਹਾਂ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 10ਏ ਤਹਿਤ ਕਾਰਵਾਈ ਕੀਤੀ ਗਈ ਹੈ।

ਇਨ੍ਹਾਂ ਉਮੀਦਵਾਰਾਂ ਵਿਚ ਮਾਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਤੋਂ 2-2, ਮਾਨਸਾ ਜ਼ਿਲ੍ਹੇ ਤੋਂ 3 ਉਮੀਦਵਾਰ ਸ਼ਾਮਲ ਹਨ। ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਚੁੱਕੇ ਜੀਵਨ ਦਾਸ ਬਾਵਾ, ਤਰੁਣ ਵੀਰ ਸਿੰਘ ਆਹਲੂਵਾਲੀਆ ਤੇ ਵੈਦ ਬਲਵੰਤ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ 15 ਫਰਵਰੀ 2024 ਨੂੰ ਪਾਸ ਹੁਕਮ ਤਹਿਤ ਅਯੋਗ ਕਰਾਰ ਦਿੱਤਾ ਗਿਆ ਹੈ।

Advertisement