CM ਭਗਵੰਤ ਮਾਨ ਦਾ ਵੱਡਾ ਐਲਾਨ, ਪਟਿਆਲਾ ਚ ਜਲਦ ਸ਼ੁਰੂ ਹੋਏਗਾ ਨਵਾਂ ਪ੍ਰੋਜੈਕਟ

ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ। ਇਸ ਵਿਚਕਾਰ ਉਹ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਵੱਡੇ-ਵੱਡੇ ਐਲਾਨ ਵੀ ਕੀਤੇ ਗਏ। ਇਸ ਦੌਰਾਨ ਪਿਛਲੇ ਕਰੀਬ ਇੱਕ ਸਾਲ ਤੋਂ ਚੱਲਿਆ ਆ ਰਿਹਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਦਾ ਮਸਲਾ ਅੱਜ ਆਖ਼ਰਕਾਰ ਹੱਲ ਹੋਇਆ। ਸਰਕਾਰੀ ਕੰਮਕਾਜ ਨੂੰ ਲੈ ਕੇ ਪਟਿਆਲਾ ਪਹੁੰਚੇ ਸੀਐਮ ਭਗਵੰਤ ਮਾਨ ਨੇ ਸ਼ਾਹੀ ਸ਼ਹਿਰ ਲਈ ਤਿੰਨ ਤੋਹਫੇ ਦਿੱਤੇ ਹਨ। ਇਸ ਵਿੱਚ ਪੁਰਾਣੇ ਬੱਸ ਸਟੈਂਡ ਨੂੰ ਲੋਕਲ ਬੱਸਾਂ ਲਈ ਖੋਲ੍ਹਣਾ ਇੱਕ ਵੱਡਾ ਫੈਸਲਾ ਸੀ।

ਦਸ ਦੇਈਏ ਕਿ ਸੀਐੱਮ ਭਗਵੰਤ ਮਾਨ ਨੇ ਪਟਿਆਲਾ ਲਈ 50 ਨਵੀਆਂ ਈ-ਬੱਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸ਼ਹਿਰ ਵਿੱਚ ਤਰੱਕੀ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਬੜ੍ਹਾਵਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ। ਪਾਤੜਾਂ ਵਿੱਚ ਸਨਅਤੀ ਗਰਿੱਡ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਉ ਵਿੱਚ 66 ਕੇਬੀ ਗਰਿੱਡ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

Advertisement