ਪੈ ਗਿਆ ਰੌਲਾ! CM ਭਗਵੰਤ ਮਾਨ ਨੇ ਪੁਲਿਸ ਵਿਭਾਗ ਨਾਲ ਸੱਦੀ ਮੀਟਿੰਗ

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਐਕਸ਼ਨ ਮੋਡ ਚ ਦਿਖਾਈ ਦੇ ਰਹੇ ਹਨ। ਉਧਰ ਹੀ, ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਲੁਧਿਆਣਾ ਵਿਖੇ ਹੋਵੇਗੀ। ਮੀਟਿੰਗ ਵਿੱਚ ਸਾਰੇ ਆਈਜੀ ਅਤੇ ਡੀਜੀ ਰੈਂਕ ਦੇ ਅਧਿਕਾਰੀ ਮੌਜੂਦ ਰਹਿਣਗੇ।

ਦਸਿਆ ਜਾ ਰਿਹਾ ਹੈ ਕਿ ਸੂਬੇ ਚ ਅਮਨ-ਸ਼ਾਂਤੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੀਟਿੰਗ ਸੱਦੀ ਗਈ ਹੈ। ਚੋਣ ਕਮਿਸ਼ਨ ਸੂਬੇ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਵੀ ਗੰਭੀਰ ਹੈ। ਸੀਏਪੀਐਫ ਦੀਆਂ 25 ਕੰਪਨੀਆਂ ਰਾਜ ਵਿੱਚ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਸੀਆਰਪੀਐਫ ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ ਬੀਐਸਐਫ ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ ਆਈਟੀਬੀਪੀ ਦੀਆਂ 5 ਕੰਪਨੀਆਂ ਸ਼ਾਮਲ ਹਨ

Advertisement