ਮੌਸਮ ਬਦਲੇਗਾ ਕਰਵਟ! ਭਾਰੀ ਤੂਫ਼ਾਨ ਅਤੇ ਮੀਂਹ ਦਾ ਅਲਰਟ ਜਾਰੀ

ਪੰਜਾਬ ਦਾ ਮੌਸਮ ਅੱਜ ਇੱਕ ਵਾਰ ਫਿਰ ਤੋਂ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਕਈ ਸੂਬਿਆਂ ‘ਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਅੱਜ ਫਿਲਹਾਲ ਦੇਸ਼ ਦੇ ਕਈ ਹਿੱਸਿਆਂ ‘ਚ ਬੇਮੌਸਮੀ ਬਾਰਿਸ਼ ਅਤੇ ਬਰਫਬਾਰੀ ਜਾਰੀ ਹੈ। ਕਸ਼ਮੀਰ ‘ਚ ਬਰਫਬਾਰੀ ਹੋਈ ਹੈ ਜਦਕਿ ਸ਼ਿਮਲਾ ‘ਚ ਗੜੇਮਾਰੀ ਕਾਰਨ ਮੌਸਮ ਸੁਹਾਵਣਾ ਹੋ ਗਿਆ। ਭਾਰਤੀ ਮੌਸਮ ਵਿਭਾਗ (IMD) ਦੇ ਮੁਤਾਬਕ 13 ਮਾਰਚ ਅਤੇ 14 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। IMD ਮੁਤਾਬਕ ਪੰਜਾਬ ਵਿੱਚ 13 ਮਾਰਚ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਵਿਭਾਗ ਦਾ ਕਹਿਣਾ ਹੈ ਕਿ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਿਲ ਹੈ।

ਮੌਸਮ ਵਿਭਾਗ ਅਨੁਸਾਰ ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਖੇਤਰਾਂ ਵਿੱਚ 13 ਮਾਰਚ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। IMD ਨੇ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 14 ਮਾਰਚ ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਗੰਗਾ ਪੱਛਮੀ ਬੰਗਾਲ ਖੇਤਰ ਵਿੱਚ 13 ਮਾਰਚ ਤੋਂ 17 ਮਾਰਚ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ ਹੈ

Advertisement