ਹੋਲੀ ਤੋਂ ਪਹਿਲਾਂ ਬਦਲੇਗਾ ਮੌਸਮ, ਅਲਰਟ ਜਾਰੀ

ਹੋਲੀ ਤੋਂ ਪਹਿਲਾਂ ਮੌਸਮ ਇਕ ਵਾਰ ਫਿਰ ਵਿਗੜ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ 20 ਮਾਰਚ ਤੱਕ ਪੂਰਬੀ, ਮੱਧ ਅਤੇ ਨਾਲ ਲੱਗਦੇ ਪ੍ਰਾਇਦੀਪ ਭਾਰਤ ਵਿੱਚ ਗਰਜ, ਬਿਜਲੀ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਗੜਬੜੀ 20 ਮਾਰਚ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ, ਜਿਸ ਨਾਲ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਉਧਰ ਹੀ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ 20 ਤੋਂ 23 ਮਾਰਚ ਦੌਰਾਨ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਆਈਐਮਡੀ ਦੇ ਅਨੁਸਾਰ 20 ਤੋਂ 21 ਮਾਰਚ ਦੇ ਦੌਰਾਨ ਗੰਗਾ ਪੱਛਮੀ ਬੰਗਾਲ ਵਿਚ ਤੇਜ਼ ਹਵਾਵਾਂ ਦੇ ਨਾਲ ਹਲਕੇ ਤੋਂ ਦਰਮਿਆਨੀ ਬਾਰਿਸ਼ ਅਤੇ 19 ਮਾਰਚ ਨੂੰ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 19 ਤੋਂ 20 ਮਾਰਚ ਦੌਰਾਨ ਝਾਰਖੰਡ, ਉੜੀਸਾ, ਵਿਦਰਭ, ਛੱਤੀਸਗੜ੍ਹ ਅਤੇ ਪੂਰਬੀ ਮੱਧ ਪ੍ਰਦੇਸ਼ ਵਿਚ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਦਾਅਵਾ ਕੀਤਾ ਹੈ।

Advertisement