ਕੋਰਟ ਰੂਮ ਪਹੁੰਚੇ CM ਕੇਜਰੀਵਾਲ, ED ਨੇ ਮੰਗੀ 10 ਦਿਨਾਂ ਦੀ ਰਿਮਾਂਡ

ਈਡੀ ਦੀ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਰਾਉਸ ਐਵੇਨਿਊ ਕੋਰਟ ਪਹੁੰਚੀ ਹੈ। ਹੁਣ ਸੁਣਵਾਈ ਲਈ ਜੱਜ ਦੀ ਉਡੀਕ ਹੈ। ਈਡੀ ਨੇ ਕੇਜਰੀਵਾਲ ਨੂੰ ਕੱਲ੍ਹ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦਸ ਦੇਈਏ ਕਿ ਇਸ ਮਾਮਲੇ ਚ ਉਨ੍ਹਾਂ ਨੂੰ 10 ਦਿਨ ਦੀ ਹਿਰਾਸਤ ਚ ਭੇਜਣ ਦੀ ਅਪੀਲ ਕੀਤੀ ਗਈ ਹੈ।

ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਦੇ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਕਰੀਬ 2 ਘੰਟੇ ਦੀ ਛਾਪੇਮਾਰੀ ਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਾਨੂੰਨੀ ਟੀਮ ਵੀ ਸੁਪਰੀਮ ਕੋਰਟ ਪਹੁੰਚੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋ ਸਕਦੀ ਹੈ। ਇਸ ਦੇ ਨਾਲ ਹੀ ਈਡੀ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗੀ।

 ਕੇਜਰੀਵਾਲ ਦੇ ਕਰੀਬੀ ਵਿਜੇ ਨਾਇਰ ਇਸ ਮਾਮਲੇ ਵਿੱਚ ਸ਼ਾਮਲ ਸਨ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਜਰੀਵਾਲ ਨਾਲ ਮਿਲੇ ਸਨ ਕੇ ਉਨ੍ਹਾਂ ਨਾਲ ਜੁੜੀ ਫਾਈਲ ਦਿੱਤੀ ਸੀ।ਅਦਾਲਤ ਵਿੱਚ ਸੁਣਵਾਈ ਦੌਰਾਨ ਏਐੱਸਜੀ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਮਾਮਲੇ ਵਿੱਚ ਕੇਜਰੀਵਾਲ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਸ਼ਾਮਲ ਰਹੇ ਸਨ ਤੇ ਇਸ ਰਾਹੀਂ ਰਿਸ਼ਵਤ ਲਈ ਗਈ ਸੀ। ਰਿਸ਼ਵਤ ਦਾ ਪੈਸਾ ਗੋਆ ਚੋਣਾਂ ਵਿੱਚ ਵੀ ਵਰਤਿਆ ਗਿਆ ਸੀ। ਕੇਜਰੀਵਾਲ ਨੇ ਆਬਕਾਰੀ ਨੀਤੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

Advertisement