ਸੰਗਰੂਰ ‘ਚ ਨਕਲੀ ਸ਼ਰਾਬ ਮਾਮਲੇ ਚ ਬਣਾਈ ਉੱਚ ਪੱਧਰੀ ਕਮੇਟੀ

ਪੰਜਾਬ ਦੇ ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਕਰੀਬ 20 ਤਕ ਪਹੁੰਚ ਗਈ ਹੈ। ਇਸ ਨੂੰ ਦੇਖ ਕੇ ਸੰਗਰੂਰ ‘ਚ ਵਾਪਰੀ ਘਟਨਾ ਤੋਂ ਹਰ ਕੋਈ ਡਰਿਆ ਹੋਇਆ ਹੈ। ਹੁਣ ਪ੍ਰਸ਼ਾਸਨ ਨੇ ਇਸ ਸਬੰਧੀ ਅਹਿਮ ਕਦਮ ਚੁੱਕੇ ਹਨ। ਇਸ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰੇਗੀ।

ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰੇਗੀ। ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ‘ਚ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸਐਸਪੀ ਸੰਗਰੂਰ ਸਰਤਾਜ ਚਾਹਲ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਨਰੇਸ਼ ਦੂਬੇ ਇਸ ਦੇ ਮੈਂਬਰ ਹੋਣਗੇ।

ਦਸ ਦੇਈਏ ਕਿ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਵੱਧਦੇ ਅੰਕੜੇ ਨੇ ਸਭ ਨੂੰ  ਚਿੰਤਾ ਵਿੰਚ ਪਾ ਦਿੱਤਾ ਹੈ। ਸੰਗਰੂਰ ਦੇ CMO ਕਿਰਪਾਲ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਸਪਤਾਲ ਵਿੱਚ ਈਥਾਨੌਲ ਕੈਮੀਕਲ ਨਾਲ ਪੀੜਤ ਮਰੀਜ਼ ਲਗਾਤਾਰ ਦਮ ਤੋੜ ਰਹੇ ਹਨ।

Advertisement