ਕੇਕ ਮਾਮਲੇ ‘ਚ ਵੱਡਾ ਐਕਸ਼ਨ, ਗ੍ਰਿਫਤਾਰ ਕੀਤੇ 3 ਮੁਲਜ਼ਮ, ਹੋ ਸਕਦੇ ਵੱਡੇ ਖ਼ੁਲਾਸੇ!

ਬੀਤੇ ਦਿਨੀਂ ਪਟਿਆਲਾ ਵਿਖੇ 10 ਸਾਲਾ ਬੱਚੀ ਦੀ ਜਨਮ ਦਿਨ ਮੌਕੇ ਕੇਕ ਖਾਣ ਮਗਰੋਂ ਜਾਨ ਚਲੀ ਗਈ ਤੇ 4 ਜਣਿਆਂ ਦੀ ਸਿਹਤ ਵੀ ਖਰਾਬ ਹੋ ਗਈ ਸੀ। ਇਸੇ ਮਾਮਲੇ ਵਿਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਬੇਕਰੀ ਉਤੇ ਕੰਮ ਕਰਦਿਆਂ 3 ਬੰਦਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਕੋਰਟ ਵੱਲੋਂ 2 ਦਿਨ ਦਾ ਰਿਮਾਂਡ ਦਿੱਤਾ ਹੈ। ਲਗਾਤਾਰ ਬੇਕਰੀ ਦੇ ਮਾਲਕ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਦਸ ਦੇਈਏ ਕਿ ਪਰਿਵਾਰ ਵੱਲੋਂ ਉਨ੍ਹਾਂ ਦੀ ਬੇਟੀ ਦੇ ਜਨਮਦਿਨ ‘ਤੇ ਆਨਲਾਈਨ ਕੇਕ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਸਾਰਾ ਪਰਿਵਾਰ ਬੀਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖਰਾਬ ਹੋਈ। ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।ਹਸਪਤਾਲ ‘ਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

Advertisement