ਸੰਜੇ ਸਿੰਘ ਨੂੰ ਜ਼ਮਾਨਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਸੰਜੇ ਸਿੰਘ ਨੂੰ ਜ਼ਮਾਨਤ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਸੱਚ ਕਦੇ ਵੀ ਮਰਦਾ ਨਹੀ।

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ..ਸੰਜੇ ਸਿੰਘ ਜੀ ਦੀ ਜ਼ਮਾਨਤ ਹੋਈ ਐ ..ਸੱਚ ਦੱਬਿਆ ਤਾਂ ਜਾ ਸਕਦਾ ਹੈ ਪਰ ਸੱਚ ਕਦੇ ਮਰਦਾ ਨਹੀਂ..ਇਨਕਲਾਬ ਜ਼ਿੰਦਾਬਾਦ।”

ਦਸ ਦੇਈਏ ਕਿ ਸੰਜੇ ਸਿੰਘ ਨੂੰ ED ਨੇ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਵਿੱਚ ED ਨੇ AAP ਸਾਂਸਦ ਦੀ ਜ਼ਮਾਨਤ ਪਟੀਸ਼ਨ ‘ਤੇ ਵਿਰੋਧ ਕੀਤਾ ਸੀ। ਸੰਜੇ ਸਿੰਘ ਨੇ ਇਸ ਆਧਾਰ ‘ਤੇ ਜ਼ਮਾਨਤ ਮੰਗੀ ਸੀ ਕਿ ਉਹ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹੈ ਤੇ ਇਸ ਅਪਰਾਧ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਦੱਸੀ ਗਈ ਹੈ।

Advertisement