ਸਿੱਧੂ ਮੂਸੇਵਾਲਾ ਦੇ ਫੈਨਸ ਲਈ ਖ਼ੁਸ਼ਖਬਰੀ, ਨਵੇਂ ਗਾਣੇ ਦਾ ਪੋਸਟਰ ਰਿਲੀਜ਼

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਉਡੀਕ ਅੱਜ ਖਤਮ ਹੋਵੇਗੀ, ਮਰਹੂਮ ਸਿੰਗਰ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਸ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ।

ਇਸ ਗੀਤ ਨੂੰ 410 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ‘ਤੇ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ।

ਦਸ ਦੇਈਏ ਕਿ ਪੋਸਟਰ ਰਿਲੀਜ਼ ਕਰਨ ਤੋਂ ਪਹਿਲਾਂ ਸੰਨੀ ਮਾਲਟਨ ਨੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਬਰੈਂਪਟਨ ਅਤੇ ਮਾਨਸਾ ਦੇ ਤਾਪਮਾਨ ਬਾਰੇ ਗੱਲ ਕੀਤੀ। ਨਾਲ ਹੀ ਸੰਨੀ ਮਾਲਟਨ ਨੇ ਲਿਖਿਆ ਹੈ- ‘ਡਰਾਉਣੇ ਘੰਟੇ ਦਾ ਅਲਰਟ, ਕਿਤੇ ਵੀ ਸੁਰੱਖਿਅਤ ਨਹੀਂ ਹੈ!

Advertisement