ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਵੱਲੋਂ ਅੱਜ 9 ਅਪ੍ਰੈਲ ਨੂੰ ਦੇਸ਼ ਭਰ ਦੇ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿ ਹੁਣ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ ਨਵਾਂ ਫੈਸਲਾ ਅੱਜ ਲਿਆ ਜਾਵੇਗਾ।

ਪੰਧੇਰ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਗਿਆ ਕਿ ਅੱਜ ਚੰਡੀਗੜ੍ਹ ਦੇ ਵਿੱਚ ਸਰਕਾਰ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਨਵਾਂ ਫੈਸਲਾ ਲਿਆ ਜਾਵੇਗਾ। ਉਹਨਾਂ ਕਿਹਾ ਕਿ 9 ਅਪ੍ਰੈਲ ਨੂੰ ਕਿਸਾਨਾਂ ਦੇ ਵੱਲੋਂ ਰੇਕੋ ਅੰਦੋਲਨ ਸ਼ੁਰੂ ਕਰਨਾ ਸੀ ਉਸ ਨੂੰ ਇੱਕ ਦਿਨ ਵਾਸਤੇ ਮੁਲਤਵੀ ਕਰ ਦਿੱਤਾ ਗਿਆ ਹੈ।

 ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਿਸ਼ਚਿਤ ਕਰੇ ਕਿ ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਬਿਜਲੀ ਪਾਣੀ ਦੀ ਸਮੱਸਿਆ ਨਾ ਆਵੇ ਅਤੇ ਦੂਜੀ ਤਰਫ ਜੋ ਹਰਿਆਣਾ ਦੇ ਵਿੱਚ ਨੌਜਵਾਨ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਨ ਉਹਨਾਂ ਦੀ ਰਿਹਾਈ ਦੇ ਲਈ ਸਰਕਾਰ ਹਰਿਆਣਾ ਸਰਕਾਰ ਦੇ ਨਾਲ ਗੱਲਬਾਤ ਸ਼ੁਰੂ ਕਰੇ।

Advertisement