ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਕਲ੍ਹ ਯਾਨੀ ਕਿ 13 ਅਪ੍ਰੈਲ ਨੂੰ ਵਿਸਾਖੀ ਦਾ ਦਿਨ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਤੇ ਵਪਾਰਕ ਅਦਾਰੇ ਭਲਕੇ ਬੰਦ ਰਹਿਣਗੇ। ਦੱਸ ਦੇਈਏ ਕਿ ਪੰਜਾਬ ਭਰ ਵਿਚ ਵਿਸਾਖੀ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਦਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਵਿਸਾਖੀ ਦੇ ਤਿਓਹਾਰ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਇਸਦੇ ਨਾਲ ਹੀ ਸੂਬੇ ਵਿਚ ਲੋਕਸਭਾ ਚੋਣਾਂ ਨੂੰ ਲੈਕੇ ਵੀ ਵੱਖ ਵੱਖ ਦਿਨ ਛੁੱਟੀਆਂ ਐਲਾਨੀਆਂ ਗਈਆਂ ਹਨ।  ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

Advertisement