ਅੱਤ ਦੀ ਗਰਮੀ ਕਾਰਨ 22 ਅਪ੍ਰੈਲ ਤੋਂ ਛੁੱਟੀਆਂ ਦਾ ਐਲਾਨ

ਪੱਛਮੀ ਬੰਗਾਲ ਸਰਕਾਰ ਨੇ ਸੂਬੇ ‘ਚ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ 22 ਅਪ੍ਰੈਲ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਇਸ ਦੌਰਾਨ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ਼ ਵੀ ਛੁੱਟੀ ‘ਤੇ ਰਹਿਣਗੇ ਪਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਬੰਧਤ ਚੋਣ ਅਧਿਕਾਰੀ ਦੇ ਹੁਕਮ ਵੀ ਉਨ੍ਹਾਂ ‘ਤੇ ਲਾਗੂ ਹੋਣਗੇ।

ਸਕੂਲ ਸਿੱਖਿਆ ਸਕੱਤਰ ਵੱਲੋਂ ਪ੍ਰਾਇਮਰੀ ਸਿੱਖਿਆ ਅਤੇ ਸੈਕੰਡਰੀ ਬੋਰਡਾਂ ਦੇ ਚੇਅਰਪਰਸਨਾਂ ਨੂੰ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ‘ਅੱਤ ਦੀ ਗਰਮੀ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਤੈਅ ਸਮੇਂ ਤੋਂ ਪਹਿਲਾਂ ਹੀ 22 ਅਪ੍ਰੈਲ ਨੂੰ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਪਹਾੜੀ ਦਾਰਜੀਲਿੰਗ ਅਤੇ ਕਲੀਮਪੋਂਗ ਜ਼ਿਲ੍ਹਿਆਂ ਦੇ ਸਕੂਲ ਇਸ ਤੋਂ ਅਪਵਾਦ ਹੋਣਗੇ ਅਤੇ ਉਥੇ ਮੌਜੂਦਾ ਅਕਾਦਮਿਕ ਪ੍ਰੋਗਰਾਮ ਅਗਲੇ ਹੁਕਮਾਂ ਤੱਕ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

Advertisement