ਦੋ ਦਿਨ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ‘ਚ ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 27 ਅਪ੍ਰੈਲ ਨੂੰ ਦੋਵਾਂ ਰਾਜਾਂ ਵਿੱਚ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਭਵਿਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਅਲਰਟ ਜਾਰੀ ਕੀਤਾ ਹੈ।

ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਏ.ਕੇ.ਸਿੰਘ ਨੇ ਦੱਸਿਆ ਕਿ 26 ਅਪ੍ਰੈਲ ਤੋਂ ਪੱਛਮੀ ਗੜਬੜੀ ਕਾਰਨ ਮੌਸਮ ਤਿੰਨ-ਚਾਰ ਦਿਨ ਖ਼ਰਾਬ ਰਹੇਗਾ। ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦਸ ਦੇਈਏ ਕਿ ਪੱਛਮੀ ਗੜਬੜੀ ਦੇ ਕਾਰਨ ਤੇਜ਼ ਹਵਾਵਾਂ ਅਤੇ ਬਾਰਿਸ਼ ਹੋਵੇਗੀ। ਇਸ ਦਾ ਅਸਰ ਖਾਸ ਤੌਰ ‘ਤੇ ਉੱਤਰੀ ਹਿੱਸੇ ‘ਚ ਜ਼ਿਆਦਾ ਦੇਖਣ ਨੂੰ ਮਿਲੇਗਾ। ਇਸ ਵਿੱਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਰੋਪੜ ਦੇ ਨਾਲ-ਨਾਲ ਹਰਿਆਣਾ ਦੇ ਕਈ ਜ਼ਿਲ੍ਹੇ ਸ਼ਾਮਲ ਹਨ।

Advertisement