ਜ਼ਿੰਦਾ ਹੈ ਗੈਂਗਸਟਰ ਗੋਲਡੀ ਬਰਾੜ! ਅਮਰੀਕਨ ਪੁਲਿਸ ਨੇ ਦੱਸੀ ਸੱਚਾਈ

ਅਮਰੀਕੀ ਪੁਲਿਸ ਨੇ  ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਅਮਰੀਕੀ ਨਿਊਜ਼ ਚੈਨਲਾਂ ਦੇ ਹਵਾਲੇ ਨਾਲ ਇਕ ਭਾਰਤੀ ਨਿਊਜ਼ ਵੈੱਬਸਾਈਟ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਬਰਾੜ ‘ਤੇ ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿਚ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿਚ ਹਮਲਾ ਕੀਤਾ ਗਿਆ ਸੀ। ਹਾਲਾਂਕਿ, ਕੈਲੀਫੋਰਨੀਆ ਦੇ ਫਰਿਜ਼ਨੋ ਪੁਲਿਸ ਵਿਭਾਗ ਨੇ ਬੁੱਧਵਾਰ ਨੂੰ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। ਦੱਸ ਦੇਈਏ ਕਿ ਗੋਲਡੀ ਬਰਾੜ ਨੂੰ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਘੋਸ਼ਿਤ ਕੀਤਾ ਹੋਇਆ ਹੈ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਵਿੱਚ ਲੁਕਿਆ ਹੋਇਆ ਹੈ।

ਗੋਲਡੀ ਬਰਾੜ ਦੇ ਕਤਲ ਸਬੰਧੀ ਲੈਫਟੀਨੈਂਟ ਵਿਲੀਅਮ ਜੇ. ਡੂਲੈ ਨੇ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ, ‘ਜੇਕਰ ਤੁਸੀਂ ਆਨਲਾਈਨ ਚੈਟ ਕਰਕੇ ਦਾਅਵਾ ਕਰ ਰਹੇ ਹੋ ਕਿ ਗੋਲਡੀ ਬਰਾੜ ਗੋਲੀਬਾਰੀ ਦਾ ਸ਼ਿਕਾਰ ਹੋਇਆ ਹੈ, ਤਾਂ ਅਸੀਂ ਪੁਸ਼ਟੀ ਕਰ ਰਹੇ ਹਾਂ ਕਿ ਇਹ ਬਿਲਕੁਲ ਸੱਚ ਨਹੀਂ ਹੈ।’ ਉਨ੍ਹਾਂ ਕਿਹਾ, ‘ਸੋਸ਼ਲ ਮੀਡੀਆ ਅਤੇ ਔਨਲਾਈਨ ਨਿਊਜ਼ ਏਜੰਸੀਆਂ ‘ਤੇ ਫੈਲਾਈ ਜਾ ਰਹੀ ਗਲਤ ਜਾਣਕਾਰੀ ਦੇ ਕਾਰਨ ਅੱਜ ਸਵੇਰ ਤੋਂ ਹੀ ਸਾਨੂੰ ਦੁਨੀਆ ਭਰ ਤੋਂ ਪੁੱਛਗਿੱਛ ਦੇ ਕਾਲਾਂ ਆ ਰਹੀਆਂ ਹਨ।  

ਪੁਲਿਸ ਨੇ ਅਜੇ ਤੱਕ ਹਮਲਾ ਕਰਨ ਵਾਲੇ ਦੋ ਵਿਅਕਤੀਆਂ ਦੀ ਪਛਾਣ ਨਹੀਂ ਕੀਤੀ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਬਾਅਦ ਵਿੱਚ ਹਸਪਤਾਲ ਵਿੱਚ ਮੌਤ ਹੋ ਗਈ। ਦੂਜੇ ਵਿਅਕਤੀ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

Advertisement