ਗਰਮੀ ਦੇ ਕਹਿਰ ਕਾਰਨ ਸਕੂਲ ਬੰਦ, ਜਾਣੋ ਪੰਜਾਬ ਚ ਕਦੋਂ ਹੋਣਗੀਆਂ ਛੁੱਟੀਆਂ

ਦੇਸ਼ ਦੇ ਜ਼ਿਆਦਾਤਰ ਹਿੱਸੇ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦੀ ਲਪੇਟ ਵਿਚ ਹਨ। ਪੱਛਮੀ ਬੰਗਾਲ ਤੋਂ ਲੈ ਕੇ ਉੜੀਸਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਲੈ ਕੇ ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਤੱਕ ਗਰਮੀ ਦਾ ਕਹਿਰ ਜਾਰੀ ਹੈ। ਲੋਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਕੇਰਲ ‘ਚ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਫੀਲਡ ਵਿਚ ਕੰਮ ਕਰਨ ਵਾਲਿਆਂ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਨੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ ਹੈ।

ਇਸ ਤੋਂ ਪਹਿਲਾਂ ਝਾਰਖੰਡ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ। ਦਿੱਲੀ ਸਰਕਾਰ ਨੇ ਫਿਲਹਾਲ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਨਹੀਂ ਕੀਤਾ ਹੈ ਪਰ ਜੇਕਰ ਦਿੱਲੀ ਸਿੱਖਿਆ ਡਾਇਰੈਕਟੋਰੇਟ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ‘ਤੇ ਨਜ਼ਰ ਮਾਰੀਏ ਤਾਂ ਸਕੂਲ 11 ਮਈ ਤੋਂ ਬੰਦ ਹੋ ਸਕਦੇ ਹਨ। ਯੂਪੀ, ਬਿਹਾਰ, ਹਰਿਆਣਾ ਸਮੇਤ ਜ਼ਿਆਦਾਤਰ ਰਾਜਾਂ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਨਾਲ ਬੱਚਿਆਂ ਨੂੰ ਗਰਮ ਹਵਾਵਾਂ ਯਾਨੀ ਹੀਟ ਵੇਵ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਦਸ ਦੇਈਏ ਕਿ ਯੂਪੀ, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਸਮੇਤ ਹੋਰ ਰਾਜਾਂ ਵਿੱਚ ਜਲਦੀ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਵੇਗਾ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਸਾਲ ਦੀ ਸ਼ੁਰੂਆਤ ਵਿੱਚ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਸੀ। ਉਸ ਮੁਤਾਬਕ ਅਗਲੇ ਹਫਤੇ ਤੋਂ ਦਿੱਲੀ ਦੇ ਸਕੂਲ ਬੰਦ ਕੀਤੇ ਜਾ ਸਕਦੇ ਹਨ।

Advertisement