ਸ਼ੇਖਰ ਸੁਮਨ ਤੇ ਸਾਬਕਾ ਕਾਂਗਰਸੀ ਰਾਧਿਕਾ ਖੇੜਾ ਭਾਜਪਾ ‘ਚ ਸ਼ਾਮਲ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੀ ਵੋਟਿੰਗ ਦੌਰਾਨ ਕਾਂਗਰਸ ਦੀ ਸਾਬਕਾ ਆਗੂ ਤੇ ਤਰਜਮਾਨ ਰਾਧਿਕਾ ਖੇੜਾ ਮੰਗਲਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਈ। ਇਸ ਦੇ ਨਾਲ ਹੀ ਫਿਲਮ ਹੀਰਾਮੰਡੀ ਦੇ ਸਟਾਰ ਅਦਾਕਾਰ ਸ਼ੇਖਰ ਸੁਮਨ ਨੇ ਵੀ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ।

ਦਸ ਦੇਈਏ ਕਿ ਰਾਧਿਕਾ ਖੇੜਾ ਕਾਂਗਰਸ ‘ਤੇ ਹੈਰਾਨ ਕਰਨ ਵਾਲੇ ਦੋਸ਼ ਲਗਾਉਣ ਤੋਂ ਇਕ ਦਿਨ ਬਾਅਦ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵੱਲੋਂ ਰਾਮ ਮੰਦਰ ਦੇ ਦਰਸ਼ਨ ਕਰਨ ਅਤੇ ਤਸਵੀਰਾਂ ਸਾਂਝੀਆਂ ਕਰਨ ‘ਤੇ ਉਨ੍ਹਾਂ ਨੂੰ ਤਾੜਨਾ ਕੀਤੀ ਗਈ ਸੀ। ਖੇੜਾ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆ ਯਾਤਰਾ ਦੌਰਾਨ ਕਾਂਗਰਸੀ ਆਗੂ ਸੁਸ਼ੀਲ ਆਨੰਦ ਸੁੱਖਾ ਨੇ ਉਨ੍ਹਾਂ ਨੂੰ ਸ਼ਰਾਬ ਪਿਆਈ ਸੀ ਤੇ ਨਸ਼ੇ ਦੀ ਹਾਲਤ ਵਿੱਚ 5-6 ਪਾਰਟੀ ਵਰਕਰਾਂ ਸਮੇਤ ਉਨ੍ਹਾਂ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਸੀ। ਇਸ ਦੇ ਨਾਲ ਹੀ 2012 ‘ਚ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਸ਼ੇਖਰ ਸੁਮਨ ਲਈ ਰਾਜਨੀਤੀ ‘ਚ ਇਹ ਦੂਜਾ ਕਾਰਜਕਾਲ ਹੋਵੇਗਾ। ਅਦਾਕਾਰ ਨੇ 2009 ਦੀਆਂ ਆਮ ਚੋਣਾਂ ‘ਚ ਪਟਨਾ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸਾਬਕਾ ਨੇਤਾ ਸ਼ਤਰੂਘਨ ਸਿਨਹਾ ਵਿਰੁੱਧ ਵੀ ਚੋਣ ਲੜੀ ਸੀ।

Advertisement