ਪੰਜਾਬ ‘ਚ ਅੱਜ ਸਭ ਤੋਂ ਵੱਡਾ ਦਿਨ, ਹੁਣ ਤਿਆਰ ਹੋਵੇਗਾ ਚੋਣਾਂ ਦਾ ਅਸਲ ਮੈਦਾਨ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਮੈਦਾਨ ਪੁਰੀ ਤਰ੍ਹਾਂ ਨਾਲ ਭੱਖ ਗਿਆ ਹੈ। ਹਲਾਂਕਿ ਅੱਜ ਦਾ ਦਿਨ ਉਹ ਹੈ, ਜਦੋਂ ਜਿਹੜੇ ਉਮੀਦਵਾਰ ਚੋਣ ਨਹੀਂ ਲੜਨਾ ਚਾਹੁੰਦੇ ਹਨ ਤਾਂ ਉਹ ਆਪਣੇ ਕਾਗਜ਼ ਚੋਣ ਕਮਿਸ਼ਨ ਤੋਂ ਵਾਪਸ ਲੈ ਸਕਦਾ ਹੈ।  7 ਮਈ ਤੋਂ ਸ਼ੁਰੂ ਹੋਈਆਂ ਨਾਮਜ਼ਦਗੀਆਂ 14 ਮਈ ਤੱਕ ਚੱਲੀਆਂ ਸਨ। 

ਫਿਰ 15 ਮਈ ਤੋਂ 16 ਮਈ ਤੱਕ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਗਈ ਸੀ। ਅੱਜ 17 ਮਈ ਨੂੰ ਕਾਗਜ਼ ਵਾਪਸ ਲੈਣ ਦਾ ਦਿਨ ਹੈ। ਲੁਧਿਆਣਾ ਦੇ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਈ ਵੀ ਉਮੀਦਵਾਰ ਭਲਕੇ ਦੁਪਹਿਰ 12 ਵਜੇ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਫਾਰਮ 5 ਵਿੱਚ ਨੋਟਿਸ ਦੇ ਕੇ ਆਪਣੀ ਉਮੀਦਵਾਰੀ ਵਾਪਸ ਲੈ ਸਕਦਾ ਹੈ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 17 ਮਈ (ਸ਼ੁੱਕਰਵਾਰ) ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਉਪਰੋਕਤ ਨਿਰਧਾਰਿਤ ਸਮੇਂ ਤੋਂ ਬਾਅਦ ਕੋਈ ਵੀ ਨਾਮਜ਼ਦਗੀ ਵਾਪਸ ਲੈਣੀ ਸੰਭਵ ਨਹੀਂ ਹੋਵੇਗੀ ਅਤੇ ਇਸ ਦਾ ਕੋਈ ਕਾਨੂੰਨੀ ਪ੍ਰਭਾਵ ਵੀ ਨਹੀਂ ਹੋਵੇਗਾ।

ਦਸ ਦੇਈਏ ਕਿ ਬੁੱਧਵਾਰ ਨੂੰ ਹੋਈ ਪੜਤਾਲ ਦੌਰਾਨ 22 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ ਹੁਣ 44 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ।

Advertisement