ਇਸ ਵਾਰ ਦੀਆਂ ਚੋਣਾਂ ਚ ਉਮੀਦਵਾਰਾਂ ਨੇ ਤੋੜਿਆ 20 ਸਾਲਾਂ ਦਾ ਰਿਕਾਰਡ

ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਹੁਣ ਪੰਜਾਬ ਦੀਆਂ 13 ਸੀਟਾਂ ਲਈ ਲੋਕ ਸਭਾ ਚੋਣਾਂ ਵਿੱਚ 349 ਉਮੀਦਵਾਰ ਮੈਦਾਨ ਵਿੱਚ ਹਨ। ਫਿਰ ਵੀ ਇਹ ਅੰਕੜਾ ਪਿਛਲੇ 20 ਸਾਲਾਂ ਵਿੱਚ ਹੋਈਆਂ 4 ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਹੈ।

ਜ਼ਿਕਰਯੋਗ ਹੈ ਕਿ 2019 ਦੀਆਂ ਚੋਣਾਂ ਵਿੱਚ 278 ਉਮੀਦਵਾਰ ਮੈਦਾਨ ਵਿੱਚ ਸਨ। ਪਰ ਇਸ ਵਾਰ 71 ਹੋਰ ਉਮੀਦਵਾਰ ਹਨ। 7 ਮਈ ਤੋਂ 14 ਮਈ ਤੱਕ ਹੋਈਆਂ ਨਾਮਜ਼ਦਗੀਆਂ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। 15 ਮਈ ਨੂੰ ਪੜਤਾਲ ਦੌਰਾਨ 111 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਵੀਰਵਾਰ ਨੂੰ 6 ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਅੱਜ ਯਾਨੀ 17 ਮਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੈ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ। 

ਦਸ ਦੇਈਏ ਕਿ ਹੰਸ ਰਾਜ ਹੰਸ ਨੇ ਲੋਕ ਸਭਾ ਚੋਣਾਂ ਵਿੱਚ ਨਾਮਜ਼ਦਗੀ ਰੱਦ ਹੋਣ ਦੇ ਡਰ ਕਾਰਨ 2-2 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਜਦਕਿ ਕਵਰਿੰਗ ਉਮੀਦਵਾਰ ਵੱਖਰੇ ਤੌਰ ‘ਤੇ ਬਣਾਇਆ ਗਿਆ ਸੀ। ਸਭ ਤੋਂ ਵੱਧ ਨਾਮਜ਼ਦਗੀਆਂ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਭਰੀਆਂ ਹਨ। ਹੰਸ ਰਾਜ ਨੇ 3 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ਨੂੰ ਕਵਰਿੰਗ ਉਮੀਦਵਾਰ ਬਣਾਇਆ ਸੀ। ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਕਵਰਿੰਗ ਉਮੀਦਵਾਰ ਬਣਾਇਆ ਸੀ।

ਗੌਰਤਲਬ ਹੈੈ ਕਿ ਹੁਣ ਅਸਲ ਚ ਪੰਜਾਬ ਦਾ ਸਿਆਸੀ ਅਖਾੜਾ ਭੱਖ ਜਾਏਗਾ। ਸਿਆਸੀ ਪਾਰਟੀਆਂ, ਆਮ ਆਦਮੀ ਪਾਰਟੀ, ਅਕਾਲੀ ਦਲ, ਕਾਂਗਰਸ ਭਾਜਪਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀਆਂ ਕਰਨਗੇ।

Advertisement