ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਲਈ ਵੱਡਾ ਐਲਾਨ

ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਹਟਾਏ ਜਾਣ ਤੋਂ ਬਾਅਦ ਰਾਜਸਥਾਨ ਦੇ ਸੀਐਮ ਭਜਨ ਲਾਲ ਸ਼ਰਮਾ ਨੇ ਅੱਜ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਰਾਜਸਥਾਨ ਸਰਕਾਰ ਨੇ ਕਿਸਾਨ ਸਨਮਾਨ ਨਿਧੀ ਵਿੱਚ ਦੋ ਹਜ਼ਾਰ ਰੁਪਏ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਰਾਜਸਥਾਨ ਦੇ ਸੀਐਮਓ ਦੇ ਅਧਿਕਾਰਤ ਐਕਸ ਹੈਂਡਲ ‘ਤੇ ਸਾਂਝੀ ਕੀਤੀ ਗਈ ਹੈ। ਰਾਜਸਥਾਨ ਵਿੱਚ ਇਹ ਰਕਮ 6 ਹਜ਼ਾਰ ਤੋਂ ਵਧਾ ਕੇ 8 ਕਰਨ ਦਾ ਐਲਾਨ ਕੀਤਾ ਗਿਆ ਹੈ। ਸੀਐਮਓ ਦੇ ਇਸ ਟਵੀਟ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੇ ਹਨ।

ਇਸੇ ਤਰ੍ਹਾਂ ਅਜਿਹੇ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸੂਬੇ ਵਿੱਚ ਸਨਮਾਨ ਨਿਧੀ ਦੀ ਰਾਸ਼ੀ 2000 ਰੁਪਏ ਵਧਾ ਕੇ 6 ਹਜ਼ਾਰ ਤੋਂ 8 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤਸਵੀਰ ਰਾਹੀਂ ਕਿਹਾ ਗਿਆ ਹੈ ਕਿ ਭਜਨਲਾਲ ਸਰਕਾਰ ਥੋੜ੍ਹੇ ਸਮੇਂ ਵਿੱਚ ਹੀ ਵੱਡੇ ਅਤੇ ਪ੍ਰਭਾਵਸ਼ਾਲੀ ਫੈਸਲੇ ਲੈ ਰਹੀ ਹੈ।

ਜਾਣਕਾਰੀ ਮੁਤਾਬਕ ਸਰਕਾਰ ਨੇ ਇਹ ਕਦਮ ਸੱਤਾ ‘ਚ ਆਉਣ ਤੋਂ ਪਹਿਲਾਂ ਜਾਰੀ ਕੀਤੇ ਸੰਕਲਪ ਪੱਤਰ ‘ਚ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੇ ਮੱਦੇਨਜ਼ਰ ਚੁੱਕਿਆ ਹੈ। ਇਸ ਤਹਿਤ ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਵਧਾ ਕੇ 12 ਹਜ਼ਾਰ ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਵੀ ਵਾਅਦਾ ਕੀਤਾ ਗਿਆ।

Advertisement