ਪੁਲਿਸ ਦਾ ਵੱਡਾ ਐਕਸ਼ਨ, ਲੁਧਿਆਣਾ ਦੇ 9 ਥਾਣੇਦਾਰ ਬਦਲੇ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਬੀਤੀ ਰਾਤ ਕਈ ਥਾਣਿਆਂ ਦੇ ਐਸਐਚਓਜ਼ ਦੇ ਤਬਾਦਲੇ ਕਰ ਦਿੱਤੇ ਗਏ। ਕਈ ਇੰਸਪੈਕਟਰਾਂ ਦੀਆਂ ਨਵੀਆਂ ਥਾਵਾਂ ’ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਤੇ ਕਈਆਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਵੱਖ-ਵੱਖ ਥਾਣਿਆਂ ਵਿੱਚ ਤਬਾਦਲਿਆਂ ਦਾ ਦੌਰ ਚੱਲ ਰਿਹਾ ਹੈ। ਅਧਿਕਾਰੀ ਇਸ ਨੂੰ ਰੁਟੀਨ ਤਬਾਦਲਾ ਦੱਸ ਰਹੇ ਹਨ। ਬਦਲੇ ਗਏ ਅਧਿਕਾਰੀਆਂ ਨੂੰ ਤੁਰੰਤ ਨਵੀਆਂ ਥਾਵਾਂ ‘ਤੇ ਤਾਇਨਾਤ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀ 13 ਜੂਨ ਨੂੰ 17 ਦੇ ਕਰੀਬ ਐਸਐਚਓ ਤੇ 3 ਏਐਸਆਈ ਦੇ ਤਬਾਦਲੇ ਕੀਤੇ ਗਏ ਸਨ।

ਦਸ ਦੇਈਏ ਕਿ ਇੰਸਪੈਕਟਰ ਵਿਜੇ ਨੂੰ ਟ੍ਰੈਫਿਕ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਥਾਣਾ ਡਿਵੀਜ਼ਨ ਨੰਬਰ 5 ਵਿੱਚ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਇੰਸਪੈਕਟਰ ਕੁਲਵੰਤ ਕੌਰ ਨੂੰ ਪੁਲਿਸ ਲਾਈਨ ਤੋਂ ਮਹਿਲਾ ਸੈੱਲ ਵਿੱਚ ਤਾਇਨਾਤ ਕੀਤਾ ਗਿਆ ਹੈ। ਇੰਸਪੈਕਟਰ ਬਿਕਰਮਜੀਤ ਸਿੰਘ ਨੂੰ ਪੁਲਿਸ ਲਾਈਨਜ਼ ਤੋਂ ਸੀਆਈਏ-2 ਵਿੱਚ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲਿਸ ਲਾਈਨਜ਼ ਤੋਂ ਸੀਆਈਏ-3 ਵਿੱਚ ਤਾਇਨਾਤ ਕੀਤਾ ਗਿਆ ਹੈ।

Advertisement