ਕਾਂਗਰਸ ਨੂੰ ਵੱਡਾ ਝਟਕਾ ! ਕਿਰਨ ਚੌਧਰੀ ਆਪਣੀ ਧੀ ਸਣੇ BJP ਵਿੱਚ ਸ਼ਾਮਿਲ

ਹਰਿਆਣਾ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੀ ਸੀਨੀਅਰ ਆਗੂ ਕਿਰਣ ਚੌਧਰੀ ਭਾਜਪਾ ਵਿਚ ਸ਼ਾਮਲ ਹੋ ਗਈ। ਇਥੇ ਭਾਜਪਾ ਦੇ ਮੁੱਖ ਦਫਤਰ ਵਿਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਉਹ ਭਾਜਪਾ ਵਿਚ ਸ਼ਾਮਲ ਹੋਈ।

ਉਹਨਾਂ ਦੀ ਧੀ ਸ਼ਰੁਤੀ ਚੌਧਰੀ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਕਿਰਣ ਚੌਧਰੀ ਤੇ ਉਹਨਾਂ ਦੀ ਧੀ ਸ਼ਰੁਤੀ ਚੌਧਰੀ ਨੇ ਕੱਲ੍ਹ ਹੀ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਲੋਕ ਸਭਾ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ।

Advertisement