ਇੱਕ ਵਾਰ ਫਿਰ ਲੱਗਾ ਮਹਿੰਗਾਈ ਦਾ ਝਟਕਾ, ਮਹਿੰਗੀ ਹੋਈ CNG

ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸ਼ਹਿਰਾਂ ਦੇ ਲੋਕਾਂ ਨੂੰ ਸ਼ਨੀਵਾਰ ਨੂੰ ਮਹਿੰਗਾਈ ਦਾ ਨਵਾਂ ਝਟਕਾ ਲੱਗਾ। ਸ਼ਨੀਵਾਰ ਤੋਂ ਕਈ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਨਾਲ ਆਮ ਲੋਕਾਂ ਦੀਆਂ ਜੇਬ ‘ਤੇ ਬੋਝ ਵਧਦਾ ਜਾ ਰਿਹਾ ਹੈ। ਦਸ ਦੇਈਏ ਕਿ ਅੱਜ ਸਵੇਰੇ 6 ਵਜੇ ਤੋਂ ਸੀਐੱਨਜੀ ਯਾਨੀ ਕੰਪਰੈੱਸਡ ਨੈਚੁਰਲ ਗੈਸ ਦੀਆਂ ਕੀਮਤਾਂ ਵਧ ਗਈਆਂ ਹਨ। ਸੀਐਨਜੀ ਦੀਆਂ ਕੀਮਤਾਂ ਵਿੱਚ 1 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦਾ ਅਸਰ ਦਿੱਲੀ-ਐਨਸੀਆਰ ਸਮੇਤ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਕਈ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਰੀਟੇਲ ਕੀਮਤਾਂ ਉੱਤੇ ਪੈਣ ਵਾਲਾ ਹੈ।

ਦਸ ਦੇਈਏ ਕਿ ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਸੀਐਨਜੀ ਦੀਆਂ ਰੀਟੇਲ ਕੀਮਤਾਂ ਅੱਜ ਤੋਂ 75.09 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ। ਇਸ ਤੋਂ ਪਹਿਲਾਂ ਦਿੱਲੀ ਵਿੱਚ ਸੀਐਨਜੀ 74.09 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਸੀ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਰਗੇ ਸ਼ਹਿਰਾਂ ਵਿੱਚ ਵੀ ਅੱਜ ਤੋਂ ਸੀਐਨਜੀ ਦੀਆਂ ਕੀਮਤਾਂ ਵਿੱਚ ਇੱਕ ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਸ਼ਹਿਰਾਂ ਵਿੱਚ ਅੱਜ ਤੋਂ ਸੀਐਨਜੀ ਦੀ ਕੀਮਤ 78.70 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 79.70 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

Advertisement