CM ਕੇਜਰੀਵਾਲ ਨੂੰ ਜ਼ਮਾਨਤ ਪਟੀਸ਼ਨ ਤੇ ਹਲੇ ਵੀ ਨਹੀਂ ਮਿਲੀ ਕੋਈ ਰਾਹਤ, ਪੜ੍ਹੋ ਕਦੋਂ ਹੈ ਅਗਲੀ ਸੁਣਵਾਈ

 ਸੁਪਰੀਮ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਅਤੇ ਐਸ.ਵੀ.ਐਨ. ਭੱਟੀ ਦੀ ਬੈਂਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ।  ਇਹ ਅਰਜ਼ੀ ਦਿਲੀ ਹਾਈਕੋਰਟ ਖਿਲਾਫ਼ ਪਾਈ ਗਈ ਸੀ ਜਿਸ ਵਿੱਚ ਹਾਈਕੋਬਟ ਨੇ  ਰਾਊਜ ਐਨਿਊ ਅਦਾਲਤ ਵੱਲੋਂ ਕੇਜਰੀਵਾਲ ਨੂੰ ਦਿੱਤੀ ਰੈਗੁਲਰ ਬੇਲ ‘ਤੇ ਰੋਕ ਲਗਾ ਦਿੱਤੀ ਸੀ।   ਸੁਪਰੀਮ ਕੋਰਟ ਨੇ ਕਿਹਾ ਕਿ ਇਹ ਅਧੀਨ ਅਦਾਲਤ ਨਹੀਂ ਸਗੋਂ ਹਾਈ ਕੋਰਟ ਹੈ। ਦਿੱਲੀ ਹਾਈ ਕੋਰਟ ’ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ ਅਤੇ ਉਸ ਦਾ ਹੁਕਮ ਪਹਿਲਾਂ ਆਉਣ ਦਿੱਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ’ਤੇ 26 ਜੂਨ ਨੂੰ ਸੁਣਵਾਈ ਕਰੇਗੀ।

ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਏਜੰਸੀ ਦਾ ਦੋਸ਼ ਹੈ ਕਿ ਕੇਜਰੀਵਾਲ ਨੇ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨ ਲਈ ਸਾਊਥ ਲਾਬੀ ਤੋਂ ਪ੍ਰਾਪਤ ਕੀਤੇ ਪੈਸੇ ਦੀ ਵਰਤੋਂ ਗੋਆ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਲਈ ਕੀਤੀ ਗਈ ਸੀ।

ਦਸ ਦੇਈਏ ਕਿ ਬੀਤੇ ਵੀਰਵਾਰ ਨੂੰ ਦਿੱਲੀ ਦੀ ਰਾਊਜ ਐਵਨਿਊ ਅਦਾਲਤ  ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਅਤੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਜ਼ਮਾਨਤ ‘ਤੇ ਰਿਹਾਅ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਈਡੀ ਨੇ ਅਦਾਲਤ ਦੇ ਇਸ ਫੈਸਲੇ ਦਾ ਲਗਾਤਾਰ ਵਿਰੋਧ ਕੀਤਾ। ਈਡੀ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਸ਼ੁੱਕਰਵਾਰ ਸਵੇਰੇ ਹੀ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ।

Advertisement