ਇਸ ਦਿਨ ਆਏਗਾ ਅੰਮ੍ਰਿਤਪਾਲ ਸਿੰਘ ਜ਼ੇਲ੍ਹ ਤੋਂ ਬਾਹਰ, ਮਿਲੀ ਇਜਾਜ਼ਤ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ।

ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ ਜਦੋਂ ਕਿ ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅਬਦੁਲ ਰਾਸ਼ਿਦ ਸ਼ੇਖ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲੀ ਸੀ। ਅਸਲ ‘ਚ ਰਾਸ਼ਿਦ ਸ਼ੇਖ ਅੱਤਵਾਦੀ ਫੰਡਿੰਗ ਮਾਮਲੇ ‘ਚ ਦੋਸ਼ੀ ਹੈ ਅਤੇ 2019 ਤੋਂ ਜੇਲ ‘ਚ ਹੈ। ਜੇਲ੍ਹ ਵਿੱਚ ਰਹਿੰਦਿਆਂ ਉਸ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਹਰਾਇਆ ਸੀ।

Advertisement