AAP ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦੇ ਦਿਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਛਾਬੜਾ ਕਈ ਦਿਨਾਂ ਤੋਂ ਬਹੁਤ ਬੀਮਾਰ ਚੱਲ ਰਹੇ ਸਨ। ਇਸ ਦੇ ਕਾਰਨ ਅੱਜ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਪ੍ਰਦੀਪ ਛਾਬੜਾ ਦੇ ਦੇਹਾਂਤ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਦੀਪ ਛਾਬੜਾ ਇਸ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਨ। ਪ੍ਰਦੀਪ ਛਾਬੜਾ ਦੇ ਦਿਹਾਂਤ ਕਾਰਨ ਅੱਜ ਨਗਰ ਨਿਗਮ ਦੀ ਬੈਠਕ ਨੂੰ ਵੀ ਮੁਲਤਵੀ ਕੀਤਾ ਜਾ ਸਕਦਾ ਹੈ। ਇਸ ਦੁਖਦਾਈ ਖਬਰ ਨਾਲ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਣੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਡੂੰਘਾ ਸਦਮਾ ਲੱਗਾ ਹੈ।

ਦਸ ਦੇਈਏ ਕਿ ਪ੍ਰਦੀਪ ਛਾਬੜਾ ਨੇ ਆਪਣਾ ਸਿਆਸੀ ਸਫਰ ਕਾਂਗਰਸ ਪਾਰਟੀ ਤੋਂ ਸ਼ੁਰੂ ਕੀਤਾ ਸੀ। ਤਿੰਨ ਸਾਲ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਛਾਬੜਾ ਨੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ। ਪ੍ਰਦੀਪ ਛਾਬੜਾ ਚੰਡੀਗੜ੍ਹ ਦੇ ਮੇਅਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

Advertisement