ਦੁਪਹਿਰ ਵੇਲੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ

ਕਸ਼ਮੀਰ ਵਿਚ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੁਪਹਿਰ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸ਼ੀਤਲੂ ਤੋਂ 3 ਕਿਲੋਮੀਟਰ ਦੂਰ ਦੱਸਿਆ ਜਾਂਦਾ ਹੈ। ਭਾਰਤ ਅਤੇ ਪਾਕਿਸਤਾਨ ਦੋਵੇਂ ਭੂਚਾਲ ਨਾਲ ਪ੍ਰਭਾਵਿਤ ਹੋਏ ਹਨ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਦਸ ਦਈਏ ਕਿ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ‘ਚ ਭੂਚਾਲ ਆਇਆ ਸੀ। ਇਹ ਭੂਚਾਲ 4 ਅਪ੍ਰੈਲ ਨੂੰ ਆਇਆ ਸੀ। ਅਧਿਕਾਰੀਆਂ ਨੇ ਕਿਹਾ ਸੀ ਕਿ ਦੋਵਾਂ ਭੂਚਾਲਾਂ ਦਾ ਕੇਂਦਰ ਕਿਸ਼ਤਵਾੜ ਵਿਚ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ ਕਿਸ਼ਤਵਾੜ ਵਿੱਚ ਰਾਤ 11:01 ਵਜੇ 3.2 ਤੀਬਰਤਾ ਦਾ ਭੂਚਾਲ ਆਇਆ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।

ਫਿਲੀਪੀਨਜ਼ ਦੇ ਦੱਖਣੀ ਹਿੱਸੇ ‘ਚ ਸਥਿਤ ਸੁਲਤਾਨ ਕੁਦਰਤ ਸੂਬੇ ‘ਚ ਵੀ ਵੀਰਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.0 ਦੱਸੀ ਜਾ ਰਹੀ ਹੈ। ਭੂਚਾਲ ਬਾਰੇ ਜਾਣਕਾਰੀ ਫਿਲੀਪੀਨ ਇੰਸਟੀਚਿਊਟ ਆਫ ਵੋਲਕੈਨੋਲੋਜੀ ਐਂਡ ਸੀਸਮੋਲੋਜੀ ਨੇ ਦਿੱਤੀ ਹੈ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।

Advertisement