ਕੁਪਵਾੜਾ ਵਿੱਚ ਮੁੜ ਅੱਤਵਾਦੀ ਹਮਲਾ, 3 ਜਵਾਨ ਜ਼ਖਮੀ

 ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਤ੍ਰੇਹਗਾਮ ਸੈਕਟਰ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜਦਕਿ ਤਿੰਨ ਫੌਜੀ ਜ਼ਖਮੀ ਹੋਏ ਹਨ। ਮੁੱਠਭੇੜ ਅਜੇ ਵੀ ਜਾਰੀ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਸੂਤਰਾਂ ਮੁਤਾਬਕ ਗੋਲੀ ਲੱਗਣ ਕਾਰਨ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਮੌਕੇ ‘ਤੇ ਵਾਧੂ ਫੌਜੀ ਬਲ ਤਾਇਨਾਤ ਕੀਤੇ ਗਏ ਹਨ। ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੂੰ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਦੋਂ ਅੱਤਵਾਦੀਆਂ ਨੇ ਆਪਣੇ ਆਪ ਨੂੰ ਸੁਰੱਖਿਆ ਬਲਾਂ ਨਾਲ ਘਿਰਿਆ ਦੇਖਿਆ ਤਾਂ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਚਾਰਜ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ।

ਹਾਲ ਹੀ ਦੇ ਦਿਨਾਂ ‘ਚ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕਈ ਮੁਕਾਬਲੇ ਹੋਏ ਹਨ, ਜਿਨ੍ਹਾਂ ‘ਚ ਕਈ ਅੱਤਵਾਦੀ ਮਾਰੇ ਗਏ ਹਨ। ਇਨ੍ਹੀਂ ਦਿਨੀਂ ਕਸ਼ਮੀਰ ‘ਚ ਫੌਜ, ਪੁilਸ ਅਤੇ ਵੱਖ-ਵੱਖ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖਿਲਾਫ ਸੰਯੁਕਤ ਅਭਿਆਨ ਚਲਾਇਆ ਜਾ ਰਿਹਾ ਹੈ। ਅੱਤਵਾਦੀ ਸੰਘਣੇ ਜੰਗਲਾਂ ‘ਚ ਲੁਕ ਕੇ ਹਮਲਾ ਕਰ ਰਹੇ ਹਨ, ਜਦਕਿ ਸੁਰੱਖਿਆ ਬਲ ਉਨ੍ਹਾਂ ਨੂੰ ਮੂੰਹਤੋੜ ਜਵਾਬ ਦੇ ਰਹੇ ਹਨ।

ਹਾਲ ਹੀ ‘ਚ ਬੁੱਧਵਾਰ  24 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਜ਼ਖਮੀ ਹੋਏ ਇਕ ਜਵਾਨ ਦੀ ਹਸਪਤਾਲ ‘ਚ ਮੌਤ ਹੋ ਗਈ। ਜਵਾਨ ਦੀ ਪਛਾਣ 28 ਰਾਸ਼ਟਰੀ ਰਾਈਫਲਜ਼ ਦੇ ਦਿਲਾਵਰ ਸਿੰਘ ਵਜੋਂ ਹੋਈ । ਦਿਲਾਵਰ ਸਿੰਘ ਜ਼ਿਲ੍ਹੇ ਦੇ ਕੋਵਤ ਟਰਮਖਾਨ ਜੰਗਲਾਂ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਲਾਂਕਿ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਇਕ ਅੱਤਵਾਦੀ ਨੂੰ ਮਾਰ ਦਿੱਤਾ।

Advertisement