ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਗਵਰਨਰ ਵਜੋਂ ਚੁੱਕੀ ਸਹੁੰ

ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਸਹੁੰ ਚੁੱਕ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਰਹੇ। ਗੁਲਾਬ ਚੰਦ ਕਟਾਰੀਆ ਨੇ ਗਵਰਨਰ ਵਜੋਂ ਚੁੱਕਣ ਤੋਂ ਪਹਿਲਾਂ ਮੰਦਿਰ ਅਤੇ ਗੁਰੂਘਰ ‘ਚ ਮੱਥਾ ਟੇਕਿਆ। ਗੁਲਾਬ ਚੰਦ ਕਟਾਰੀਆ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚੇ ਸਨ। ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੰਗਲਵਾਰ ਨੂੰ ਰਾਜਪਾਲ ਕਟਾਰੀਆ ਨੂੰ ਰਾਜ ਭਵਨ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਗੁਲਾਬ ਚੰਦ ਕਟਾਰੀਆ ਰਾਜਸਥਾਨ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ ਅਤੇ ਪਾਰਟੀ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਹਨ। ਉਹ ਰਾਜਸਥਾਨ ਸਰਕਾਰ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਦਾ ਜਨਮ 13 ਅਕਤੂਬਰ 1944 ਨੂੰ ਰਾਜਸਥਾਨ ਦੇ ਉਦੈਪੁਰ ‘ਚ ਹੋਇਆ ਸੀ। 1977 ਵਿੱਚ, ਗੁਲਾਬ ਚੰਦ ਕਟਾਰੀਆ ਨੇ ਪਹਿਲੀ ਵਾਰ ਉਦੈਪੁਰ ਵਿਧਾਨ ਸਭਾ ਹਲਕੇ ਤੋਂ ਛੇਵੀਂ ਰਾਜਸਥਾਨ ਵਿਧਾਨ ਸਭਾ ਲਈ ਨਾਮਜ਼ਦਗੀ ਦਾਖਲ ਕੀਤੀ ਅਤੇ ਜਿੱਤੇ। ਗੁਲਾਬ ਚੰਦ ਕਟਾਰੀਆ ਵੀ ਭਾਰਤੀ ਜਨਤਾ ਪਾਰਟੀ ਦੇ ਇੱਕ ਭਾਰਤੀ ਸਿਆਸਤਦਾਨ ਹਨ। ਕਿਉਂਕਿ ਉਨ੍ਹਾਂ ਕੋਲ ਸਿਆਸਤ ਦਾ ਲੰਬਾ ਤਜਰਬਾ ਹੈ। ਗੁਲਾਬ ਚੰਦ ਕਟਾਰੀਆ ਨੇ 11 ਚੋਣਾਂ ਲੜੀਆਂ ਹਨ, 9 ਜਿੱਤੇ ਹਨ। ਉਹ ਉਦੈਪੁਰ ਤੋਂ 9ਵੀਂ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ।

Advertisement