PSEB ਦੀ ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ PSEB ਦੇ ਚੇਅਰਪਰਸਨ ਸਾਬਕਾ IAS ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫ਼ਾ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ।

ਦਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਤੋਂ ਤੁਰੰਤ ਬਾਅਦ ਵਿਵਾਦ ਸ਼ੁਰੂ ਹੋ ਗਏ ਸਨ। ਇਲਜ਼ਾਮ ਸੀ ਕਿ ਉਸ ਨੂੰ ਪੰਜਾਬੀ ਲਿਖਣੀ ਨਹੀਂ ਆਉਂਦੀ, ਇਸ ਬਾਰੇ ਵੱਡਾ ਮੁੱਦਾ ਉਠਾਇਆ ਗਿਆ ਸੀ। ਹਾਲਾਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੋਰਡ ਨੇ ਕਈ ਵੱਡੇ ਕਦਮ ਚੁੱਕੇ ਹਨ। ਜਿਨ੍ਹਾਂ ਦਾ ਭਰਪੂਰ ਸਹਿਯੋਗ ਮਿਲਿਆ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਹੁਣ ਅਜਿਹੇ ਵਿਅਕਤੀ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਕਰ ਰਹੀ ਹੈ। ਜਿਸ ਕੋਲ ਸਿੱਖਿਆ ਦੇ ਖੇਤਰ ਵਿੱਚ ਲੰਮਾ ਤਜਰਬਾ ਹੈ। ਨਾਲ ਹੀ, ਉਹ ਬੋਰਡ ਨੂੰ ਸ਼ਾਨਦਾਰ ਤਰੀਕੇ ਨਾਲ ਅੱਗੇ ਲੈ ਜਾ ਸਕਦਾ ਹੈ।

Advertisement