Vinesh Phogat ਪੈਰਿਸ ਓਲੰਪਿਕ ਤੋਂ disqualified, ਭਾਰਤ ਨੂੰ ਲੱਗਾ ਵੱਡਾ ਝਟਕਾ

ਰਿਸ ਓਲੰਪਿਕ ‘ਚ ਅੱਜ ਹੋਣ ਵਾਲੇ ਕੁਸ਼ਤੀ ਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਵਿਨੇਸ਼ ਫੋਗਾਟ ਨੇ 50 ਕਿਲੋ ਭਾਰ ਵਰਗ ਵਿੱਚ ਹਿੱਸਾ ਲਿਆ ਸੀ। ਇਸ ਵਿੱਚ ਉਸ ਨੇ ਲਗਾਤਾਰ ਮੈਚ ਜਿੱਤ ਕੇ ਫਾਈਨਲ ਵਿੱਚ ਥਾਂ ਬਣਾਈ। ਉਹ ਅੱਜ ਰਾਤ 12.30 ਵਜੇ ਗੋਲਡ ਮੈਡਲ ਲਈ ਮੁਕਾਬਲਾ ਕਰਨ ਜਾ ਰਹੀ ਸੀ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਭਾਰਤੀ ਓਲੰਪਿਕ ਸੰਘ ਨੇ ਕਿਹਾ ਕਿ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਮਹਿਲਾ ਕੁਸ਼ਤੀ ਦੇ ਕਿਲੋ ਭਾਰ ਵਰਗ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਟੀਮ ਵੱਲੋਂ ਰਾਤ ਭਰ ਕੋਸ਼ਿਸ਼ਾਂ ਦੇ ਬਾਵਜੂਦ ਅੱਜ ਸਵੇਰੇ ਉਸ ਦਾ ਵਜ਼ਨ 50 ਕਿਲੋ ਤੋਂ ਕੁਝ ਗ੍ਰਾਮ ਵੱਧ ਪਾਇਆ ਗਿਆ।

ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਕਿਊਬਾ ਦੇ ਪਹਿਲਵਾਨ ਯੂਸਨੀਲਿਸ ਗੁਜ਼ਮੈਨ ਖਿਲਾਫ ਖੇਡਿਆ। ਇਸ ‘ਚ ਉਸ ਨੇ ਗੁਜ਼ਮੈਨ ਨੂੰ 5-0 ਨਾਲ ਹਰਾਇਆ। ਅੱਜ ਉਸ ਦਾ ਸਾਹਮਣਾ ਅਮਰੀਕਾ ਦੀ ਸਾਰਾਹ ਹਿਲਡੇਬ੍ਰਾਂਟ ਨਾਲ ਹੋਣਾ ਸੀ ਪਰ ਹੁਣ ਉਹ ਇਸ ਮੈਚ ਵਿੱਚ ਨਹੀਂ ਖੇਡ ਸਕੇਗੀ ਇਸ ਓਲੰਪਿਕ ਵਿੱਚ ਵਿਨੇਸ਼ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਵਿਨੇਸ਼ ਫੋਗਾਟ ਨੇ ਪਹਿਲੇ ਦੌਰ ‘ਚ ਜਾਪਾਨ ਦੀ ਯੂਈ ਸੁਸਾਕੀ ਨੂੰ ਹਰਾਇਆ ਸੀ। ਇਸ ਤੋਂ ਬਾਅਦ ਉਸ ਨੇ ਕੁਆਰਟਰ ਫਾਈਨਲ ਵਿੱਚ ਯੂਕਰੇਨ ਦੀ ਓਕਸਾਨਾ ਲਿਵਾਚ ਅਤੇ ਸੈਮੀ ਫਾਈਨਲ ਵਿੱਚ ਕਿਊਬਾ ਦੀ ਯੂਸਨੇਲਿਸ ਗੁਜ਼ਮੈਨ ਨੂੰ ਹਰਾਇਆ। ਅਜਿਹੇ ‘ਚ ਉਸ ਨੂੰ ਸੋਨ ਤਗਮੇ ਦੀ ਮਜ਼ਬੂਤ ​​ਦਾਅਵੇਦਾਰ ਮੰਨਿਆ ਜਾ ਰਿਹਾ ਸੀ।

Advertisement