ਕਿਸਾਨਾਂ ਦੀ ਕਰਜ਼ ਮੁਆਫੀ ਬਾਰੇ ਸਰਕਾਰ ਦਾ ਵੱਡਾ ਫੈਸਲਾ

ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਰਾਹਤ ਦਿਵਾਉਣ ਲਈ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕਰਜ਼ਾ ਮੁਆਫੀ ਦੇ ਦੂਜੇ ਪੜਾਅ ਲਈ ਹਰ ਕਿਸਾਨ ਉਤੇ ਇਸ ਦੀ ਰਾਸ਼ੀ ਨੂੰ ਵੀ ਦੁੱਗਣਾ ਵਧਾ ਦਿੱਤਾ ਹੈ। ਕਰੀਬ ਸਾਢੇ ਚਾਰ ਲੱਖ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ ਅਤੇ ਸਰਕਾਰ ਉਤੇ ਵੀ 5.6 ਹਜ਼ਾਰ ਕਰੋੜ ਰੁਪਏ ਦਾ ਬੋਝ ਪਵੇਗਾ। ਸਰਕਾਰ ਦਾ ਇਰਾਦਾ ਹੈ ਕਿ ਕਿਸਾਨਾਂ ਨੂੰ ਫਸਲਾਂ ਦੀ ਖਰਾਬੀ ਜਾਂ ਹੋਰ ਕਾਰਨਾਂ ਕਰਕੇ ਕਰਜ਼ਾ ਨਾ ਮੋੜ ਸਕਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੇ ਬਕਾਇਆ ਕਰਜ਼ੇ ਮੁਆਫ ਕੀਤੇ ਜਾਣ। ਕਰਜ਼ਾ ਮੁਆਫੀ ਦਾ ਲਾਭ ਛੋਟੇ ਕਿਸਾਨਾਂ ਨੂੰ ਹੀ ਮਿਲੇਗਾ।

ਦਸ ਦੇਈਏ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਇਹ ਯੋਜਨਾ ਤੇਲੰਗਾਨਾ ਸਰਕਾਰ ਵੱਲੋਂ ਲਿਆਂਦੀ ਗਈ ਹੈ। ਤੇਲੰਗਾਨਾ ਸਰਕਾਰ ਨੇ ਵੀਰਵਾਰ ਨੂੰ 5,644.24 ਕਰੋੜ ਰੁਪਏ ਦੀ ਲਾਗਤ ਨਾਲ ਫਸਲੀ ਕਰਜ਼ਾ ਮੁਆਫੀ ਦੇ ਤੀਜੇ ਅਤੇ ਆਖਰੀ ਪੜਾਅ ਦੀ ਸ਼ੁਰੂਆਤ ਕੀਤੀ, ਜਿਸ ਨਾਲ 4.46 ਲੱਖ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ। ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ 8 ਜੁਲਾਈ ਤੋਂ ਤਿੰਨ ਪੜਾਵਾਂ ਵਿੱਚ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਪਹਿਲੇ ਪੜਾਅ ਵਿੱਚ 1 ਲੱਖ ਰੁਪਏ ਤੱਕ ਦੇ ਖੇਤੀ ਕਰਜ਼ੇ ਮੁਆਫ਼ ਕੀਤੇ ਗਏ ਹਨ।

Advertisement