ਰੱਖੜੀ ਤੋਂ ਪਹਿਲਾਂ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਸੋਮਵਾਰ ਨੂੰ ਦੇਸ਼ ਭਰ ‘ਚ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦਿਨ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਦੀਆਂ ਹਨ ਅਤੇ ਜੀਵਨ ਭਰ ਉਨ੍ਹਾਂ ਦੀ ਰੱਖਿਆ ਕਰਨ ਦਾ ਵਚਨ ਲੈਂਦੀਆਂ ਹਨ। ਬਦਲੇ ਵਿਚ ਭਰਾ ਵੀ ਭੈਣਾਂ ਨੂੰ ਤੋਹਫ਼ੇ ਦਿੰਦੇ ਹਨ। ਜੇਕਰ ਤੁਸੀਂ ਵੀ ਇਸ ਰੱਖੜੀ ਦੇ ਤਿਉਹਾਰ ‘ਤੇ ਆਪਣੀ ਭੈਣ ਨੂੰ ਸੋਨੇ ਜਾਂ ਚਾਂਦੀ ਦੇ ਗਹਿਣੇ ਦੇਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਇਸ ਦੇ ਲਈ ਜੇਬ੍ਹ ਜ਼ਿਆਦਾ ਢਿੱਲੀ ਕਰਨੀ ਪਵੇਗੀ। ਰੱਖੜੀ ਦੇ ਤਿਉਹਾਰ ਤੋਂ ਠੀਕ ਪਹਿਲਾਂ 16 ਅਗਸਤ ਸ਼ੁੱਕਰਵਾਰ ਨੂੰ ਚਾਂਦੀ ਦੀਆਂ ਕੀਮਤਾਂ ‘ਚ ਜ਼ਬਰਦਸਤ ਵਾਧਾ ਹੋਇਆ ਸੀ। ਇਸ ਦੇ ਨਾਲ ਹੀ ਅੱਜ ਵਾਇਦਾ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ ‘ਚ ਵੀ ਵਾਧਾ ਹੋਇਆ ਹੈ।

ਮਲਟੀ ਕਮੋਡਿਟੀ ਐਕਸਚੇਂਜ ‘ਤੇ ਚਾਂਦੀ ਦੀ ਕੀਮਤ ‘ਚ ਜ਼ਬਰਦਸਤ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਇਹ 1869 ਰੁਪਏ ਵੱਧ ਕੇ 81,930 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਜਦਕਿ 14 ਅਗਸਤ ਨੂੰ ਚਾਂਦੀ 80,061 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ ਸੀ। ਚਾਂਦੀ ਤੋਂ ਇਲਾਵਾ ਸੋਨੇ ਦੀਆਂ ਕੀਮਤਾਂ ਵੀ ਸ਼ੁੱਕਰਵਾਰ ਨੂੰ ਵੱਧ ਰਹੀਆਂ ਹਨ। ਵਾਇਦਾ ਬਾਜ਼ਾਰ ‘ਚ ਸੋਨਾ 230 ਰੁਪਏ ਪ੍ਰਤੀ 10 ਗ੍ਰਾਮ ਦੇ ਵਾਧੇ ਨਾਲ 70,366 ਰੁਪਏ ‘ਤੇ ਪਹੁੰਚ ਗਿਆ ਹੈ। ਜਦਕਿ ਬੁੱਧਵਾਰ ਨੂੰ ਇਹ 70,136 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ।

ਦਿੱਲੀ ‘ਚ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਵਿਕ ਰਹੀ ਹੈ।

ਮੁੰਬਈ ‘ਚ 24 ਕੈਰੇਟ ਸੋਨਾ 71,620 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਵਿਕ ਰਹੀ ਹੈ।

ਚੇਨਈ ‘ਚ 24 ਕੈਰੇਟ ਸੋਨਾ 71,620 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 89,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਵਿਕ ਰਹੀ ਹੈ।

ਕੋਲਕਾਤਾ ‘ਚ 24 ਕੈਰੇਟ ਸੋਨਾ 71,620 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋ ‘ਤੇ ਵਿਕ ਰਹੀ ਹੈ।

ਲਖਨਊ ‘ਚ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਵਿਕ ਰਹੀ ਹੈ।

ਪੁਣੇ ‘ਚ 24 ਕੈਰੇਟ ਸੋਨਾ 71,620 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਵਿਕ ਰਹੀ ਹੈ।

ਨੋਇਡਾ ‘ਚ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਵਿਕ ਰਹੀ ਹੈ।

ਪਟਨਾ ‘ਚ 24 ਕੈਰੇਟ ਸੋਨਾ 71,670 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋ ‘ਤੇ ਵਿਕ ਰਹੀ ਹੈ।

ਜੈਪੁਰ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ।

ਗੁਰੂਗ੍ਰਾਮ ‘ਚ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ

Advertisement