ਕੰਗਨਾ ਰਣੌਤ ਦੀ ਫ਼ਿਲਮ ਨੂੰ ਲੈ ਕੇ ਪੰਜਾਬ ਵਿੱਚ ਵਿਵਾਦ, SGPC ਨੇ ਭੇਜਿਆ Legal ਨੋਟਿਸ

ਬਾਲੀਵੁੱਡ ਫਿਲਮ Emergency ਨੂੰ ਲੈ ਕੇ ਅਦਾਕਾਰਾ ਅਤੇ ਭਾਜਪਾ ਐਮਪੀ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਫਿਲਮ ਐਮਰਜੈਂਸੀ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਉਣ ਵਾਲੀ ਕੰਗਨਾ ਰਣੌਤ ਦੇ ਖਿਲਾਫ ਵੀ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਦਸ ਦੇਈਏ ਕਿ ਫਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਹੀ ਇਹ ਵਿਵਾਦਾਂ ਵਿੱਚ ਘਿਰ ਗਈ ਹੈ। ਹਾਲ ਹੀ ਵਿੱਚ SGPC ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖਿਆ ਹੈ। ਇਸ ਤੋਂ ਇਲਾਵਾ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਸਕ੍ਰਿਪਟ ਪਹਿਲਾਂ ਐਸਜੀਪੀਸੀ ਨੂੰ ਸੌਂਪੀ ਜਾਵੇ। ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਅੱਗੇ ਦੀਆਂ ਗੱਲਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਦ੍ਰਿਸ਼ਾਂ ‘ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ ਹੈ, ਉਨ੍ਹਾਂ ਨੂੰ ਫਿਲਮ ‘ਚੋਂ ਹਟਾ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਫਿਲਮ ਨੂੰ ਰਿਲੀਜ਼ ਹੋਣ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ Emergency ਦਾ ਟ੍ਰੇਲਰ ਰਿਲੀਜ਼ ਕਰਨ ਨੂੰ ਲੈ ਕੇ ਜ਼ੀ ਸਟੂਡੀਓ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

Advertisement