ਤਨਖ਼ਾਹੀਆ ਕਰਾਰ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ

ਅਕਾਲ ਤਖ਼ਤ ਸਾਹਿਬ ਦੇ ਹੁਕਮ ‘ਤੇ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ, ਉਨ੍ਹਾਂ ਨਾਲ ਕੁੱਝ ਤਤਕਾਲੀ ਮੰਤਰੀ ਵੀ ਪਹੁੰਚੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੱਲ੍ਹ ਹੀ ਸੁਖਬੀਰ ਸਿੰਘ ਬਾਦਲ ਨੂੰ ਤਖਨਾਹੀਆ ਕਰਾਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਹੋਣ ‘ਤੇ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ…ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ…. ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ । ਅੱਜ ਉਹ ਕੁੱਝ ਤਤਕਾਲੀ ਮੰਤਰੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ ।

Advertisement