ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਦਲਿਆ ਇਹ ਰੂਲ, ਪੜ੍ਹੋ ਪੂਰੀ ਖ਼ਬਰ

ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਨੇ ਚੁੱਪ ਚਪੀਤੇ ਇੱਕ ਵੱਡਾ ਦਾਅ ਲਗਾ ਲਿਆ ਹੈ। ਇਸ ਦੀ ਵਿਰੋਧੀ ਧਿਰਾਂ ਨੂੰ ਜਰਾ ਵੀ ਭਿਣਕ ਨਹੀਂ ਲੱਗਣ ਦਿੱਤੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ  ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਬਲਾਕ ਵਾਈਜ਼ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਦਿੱਤੀ ਕਰ ਹੈ। ਜਾਬ ਵਿਧਾਨ ਸਭਾ ‘ਚ ਇਸ ਬਿੱਲ ਨੂੰ ਪ੍ਰਵਾਨਗੀ ਮਿਲ ਗਈ ਹੈ ਅਤੇ ਵਿਰੋਧੀ ਧਿਰ ਇਸ ਉਪਰੋਕਤ ਨੁਕਤੇ ਨੂੰ ਫੜਨ ਵਿਚ ਅਸਫਲ ਰਹੀ ਹੈ।

ਦਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਬਿੱਲ ਪੰਚਾਇਤੀ ਰਾਜ ਚੋਣ ਨਿਯਮਾਂ ਵਿਚ ਸੋਧਾਂ ਨਾਲ ਸਬੰਧਤ ਹੈ, ਜਿਸ ਤਹਿਤ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕਣਗੇ। ਪੰਜਾਬ ਵਿਧਾਨ ਸਭਾ ਨੇ ‘ਪੰਜਾਬ ਪੰਚਾਇਤੀ ਰਾਜ ਐਕਟ 1994’ ਦੇ ਸੈਕਸ਼ਨ 12 (4) ‘ਚ ਸੋਧ ਕਰ ਦਿੱਤੀ ਹੈ। ਇਸ ਨਵੀਂ ਸੋਧ ਮਗਰੋਂ ਹੁਣ ਸਰਪੰਚਾਂ ਦੇ ਰਾਖਵੇਂਕਰਨ ਲਈ ਬਲਾਕ ਨੂੰ ਇਕਾਈ ਮੰਨਿਆ ਜਾਵੇਗਾ, ਜਦੋਂ ਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨ ਕੇ ਸਰਪੰਚਾਂ ਦਾ ਰਾਖਵਾਂਕਰਨ ਕੀਤਾ ਜਾਂਦਾ ਸੀ। ਸੋਧ ਮਗਰੋਂ ਰਾਖਵੇਂਕਰਨ ਦਾ ਪੈਟਰਨ ਬਦਲਣ ਕਰਕੇ ਹੁਣ ਰਾਖਵੇਂਕਰਨ ਲਈ ਰੋਸਟਰ ਨਵੇਂ ਸਿਰਿਓਂ ਤਿਆਰ ਹੋਵੇਗਾ। 

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਉਪਰੋਕਤ ਪਾਸ ਬਿੱਲ ਹੁਣ ਰਾਜਪਾਲ ਕੋਲ ਪ੍ਰਵਾਨਗੀ ਲਈ ਜਾਵੇਗਾ। ਰਾਜਪਾਲ ਦੀ ਪ੍ਰਵਾਨਗੀ ਮਗਰੋਂ ਪੰਚਾਇਤੀ ਚੋਣਾਂ ਲਈ ਰਾਖਵੇਂਕਰਨ ਵਾਸਤੇ ਰਾਹ ਪੱਧਰਾ ਹੋ ਜਾਵੇਗਾ ਅਤੇ ਹਰ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਰਾਖਵੇਂਕਰਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹੇਗਾ

Advertisement