ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਵੱਲੋਂ ਨੋਟਿਸ ਜਾਰੀ

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਖਡੂਰ ਸਾਹਿਬ ਦੇ ਸਾਰੇ ਉਮੀਦਵਾਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ।

ਦਸ ਦੇਈਏ ਕਿ ਖਡੂਰ ਸਾਹਿਬ ਦੀ ਸੀਟ ਤੋਂ 2024 ਦੀਆਂ ਲੋਕਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ। ਦਰਅਸਲ, ਖਡੂਰ ਸਾਹਿਬ ਤੋਂ ਹੀ ਉਮੀਦਵਾਰ ਰਹਿ ਚੁੱਕੇ ਵਿਕਰਮਜੀਤ ਸਿੰਘ ਵੱਲੋਂ ਇਹ ਪਟੀਸ਼ਨ ਪਾਈ ਗਈ ਹੈ। ਜਿਸ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਖਡੂਰ ਸਾਹਿਬ ਤੋਂ ਹੀ ਉਮੀਦਵਾਰ ਰਹਿ ਚੁੱਕੇ ਵਿਕਰਮਜੀਤ ਸਿੰਘ ਵੱਲੋਂ ਪਟੀਸ਼ਨ ‘ਚ ਇਲਜ਼ਾਮ ਲਗਾਏ ਹਨ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਪੱਤਰ ‘ਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ। ਉਨ੍ਹਾਂ ਵੱਲੋਂ ਚੋਣਾਂ ‘ਤੇ ਹੋਏ ਖਰਚ ਦੇ ਸਹੀ ਵੇਰਵੇ ਨਹੀਂ ਦਿੱਤੇ ਗਏ। ਚੋਣ ਪ੍ਰਚਾਰ ਦੌਰਾਨ ਧਾਰਮਿਕ ਅਸਥਾਨਾਂ ਦੀ ਵਰਤੋਂ ਕੀਤੀ ਗਈ। ਸੋਸ਼ਲ ਮੀਡੀਆ ‘ਤੇ ਕੀਤੇ ਗਏ ਪ੍ਰਚਾਰ ਬਾਰੇ ਅੰਮ੍ਰਿਤਪਾਲ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਟੀਸ਼ਨ ‘ਚ ਹੋਰ ਵੀ ਕਈ ਇਲਜ਼ਾਮ ਲਗਾਏ ਗਏ ਹਨ। ਅੰਮ੍ਰਿਤਪਾਲ ਸਿੰਘ ਇਸ ਵੇਲੇ ਸਾਥੀਆਂ ਸਮੇਤ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ।

Advertisement