ਮੌਜਾਂ ਹੀ ਮੌਜਾਂ! ਅਕਤੂਬਰ ਦੇ ਪਹਿਲੇ ਹਫਤੇ ਪੰਜਾਬ ਵਿਚ ਲਗਾਤਾਰ 5 ਛੁੱਟੀਆਂ,

ਦੇਸ਼ ਭਰ ਵਿੱਚ ਤਿਉਹਾਰਾਂ ਦਾ ਸਭ ਤੋਂ ਵੱਡਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਅਗਲੇ ਮਹੀਨੇ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਆ ਰਹੇ ਹਨ। ਅਕਤੂਬਰ ਮਹੀਨੇ ਵਿੱਚ ਗਾਂਧੀ ਜਯੰਤੀ, ਦੁਸਹਿਰਾ, ਦੀਵਾਲੀ ਵਰਗੀਆਂ ਜਨਤਕ ਛੁੱਟੀਆਂ ਆ ਰਹੀਆਂ ਹਨ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਵੀ ਇਹ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਏ ਜਾਂਦੇ ਹਨ।

ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਪੰਜਾਬ ਅਤੇ ਰਾਜਸਥਾਨ ਵਿੱਚ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ।

It is finally holiday! Marked and written holiday in a calendar.

2 ਅਕਤੂਬਰ: ਗਾਂਧੀ ਜਯੰਤੀ

3 ਅਕਤੂਬਰ: ਨਵਰਾਤਰੀ ਸਥਾਪਨ ਅਤੇ ਮਹਾਰਾਜਾ ਅਗਰਸੇਨ ਜਯੰਤੀ

11 ਅਕਤੂਬਰ: ਦੁਰਗਾ ਅਸ਼ਟਮੀ

12 ਅਕਤੂਬਰ: ਵਿਜਯਾਦਸ਼ਮੀ/ਦੁਸਹਿਰਾ

ਵਿਜਯਾਦਸ਼ਮੀ, ਜੋ ਕਿ ਜਿੱਤ ਪ੍ਰਦਾਨ ਕਰਦੀ ਹੈ, 12 ਅਕਤੂਬਰ 2024 ਨੂੰ ਮਨਾਈ ਜਾਵੇਗੀ। ਇਸ ਦਿਨ ਮਰਿਯਾਦਾ ਪੁਰਸ਼ੋਤਮ ਸ਼੍ਰੀ ਰਾਮ ਨੇ ਦਸ ਸਿਰਾਂ ਵਾਲੇ ਦਸ਼ਨਾਨ ਅਰਥਾਤ ਰਾਵਣ ਨੂੰ ਮਾਰਿਆ ਸੀ, ਇਸ ਲਈ ਇਸ ਨੂੰ ਦੁਸਹਿਰਾ ਵੀ ਕਿਹਾ ਜਾਂਦਾ ਹੈ। ਬਦੀ ‘ਤੇ ਨੇਕੀ ਦੀ ਜਿੱਤ ਦੁਸਹਿਰੇ ਤਿਉਹਾਰ ਦੀਆਂ ਸਭ ਨੂੰ ਵਧਾਈਆਂ। ਭਾਰਤ ਤਿਉਹਾਰਾਂ ਤੇ ਮੇਲਿਆਂ ਦਾ ਦੇਸ਼ ਹੈ। ਦੁਸ਼ਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਇਹ ਭਾਰਤ ਵਿੱਚ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਨੇਕੀ ਦੀ ਬੁਰਾਈ ‘ਤੇ ਜਿੱਤ ਅਤੇ ਆਪਸੀ ਪਿਆਰ ਦਾ ਪ੍ਰਤੀਕ ਦੁਸਹਿਰਾ ਤਿਉਹਾਰ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਇਲਾਕਿਆਂ ‘ਚ ਆਯੋਜਿਤ ਕੀਤਾ ਜਾਂਦਾ ਹੈ। 

Advertisement